Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਮਜੀਠਾ ਦੇ 22 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 06 Sep 2024

Last updated on: Sep 06, 2024, 00:00 IST

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। 

ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ  ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਪਲਵਿੰਦਰ ਸਿੰਘ  ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਮ੍ਰਿਤਕ ਦੇ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ,ਰਵੀਸ਼ੇਰ ਸਿੰਘ,ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ਸੀ। 

ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD