Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 06 Sep 2024

Last updated on: Sep 06, 2024, 00:00 IST

12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। 

ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD