Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ

SGPC, Religious, Dharmik, Shiromani Gurdwara Parbandhak Committee, Harjinder Singh Dhami

5 Dariya News

5 Dariya News

5 Dariya News

ਸ੍ਰੀ ਗੋਇੰਦਵਾਲ ਸਾਹਿਬ/ਅੰਮ੍ਰਿਤਸਰ , 06 Sep 2024

Last updated on: Sep 06, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵੀਚਾਰ ਕਰਦਿਆਂ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੋਇੰਦਵਾਲ ਸਾਹਿਬ ਵਸਾ ਕੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਅੱਗੇ ਤੋਰਿਆ ਅਤੇ ਵੱਖ-ਵੱਖ ਇਲਾਕਿਆਂ ਵਿਚ 22 ਮੰਜੀਆਂ (ਪ੍ਰਚਾਰਕ) ਥਾਪ ਕੇ ਧਰਮ ਪ੍ਰਚਾਰ ਹਿੱਤ ਭੇਜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜਿਕ ਬੁਰਾਈ ਸਤੀ ਪ੍ਰਥਾ ਦਾ ਵਿਰੋਧ ਕਰਨ ਦੇ ਨਾਲ-ਨਾਲ ਨੌਜਵਾਨੀ ਨੂੰ ਸਰੀਰਕ ਤੌਰ ’ਤੇ ਬਲਵਾਨ ਕਰਨ ਲਈ ਮੱਲ ਅਖਾੜੇ ਤਿਆਰ ਕਰਵਾਏ। ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸ਼ਤਾਬਦੀ ਸਮਾਗਮਾਂ ਦੌਰਾਨ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਕਿਹਾ। 

ਇਸ ਮੌਕੇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਦੇ ਮਹੱਤਵਪੂਰਨ ਦਿਨ ਹਨ, ਜਿਸ ਮੌਕੇ ਸਾਡਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਸਮਾਗਮ ਸਮੇਂ ਭਾਈ ਅਮਨਦੀਪ ਸਿੰਘ, ਭਾਈ ਜਤਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਖਣ ਸਿੰਘ ਰਿਆੜ ਤੇ ਸਤਪਾਲ ਸਿੰਘ ਐਮਏ ਦੇ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ।

ਸਮਾਗਮ ਮੌਕੇ ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਵੱਲੋ ਬਾਬਾ ਬਲਵਿੰਦਰ ਸਿੰਘ ਕੋਟੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.  ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਕੁਲਵਿੰਦਰ ਸਿੰਘ, ਲੋਕਲ ਕਮੇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਸ. ਅਵਤਾਰ ਸਿੰਘ ਜਾਮਾਰਾਏ, ਜਥੇਦਾਰ ਪਿਆਰਾ ਸਿੰਘ ਲੁਹਾਰ, ਸ. ਜਸਵੰਤ ਸਿੰਘ ਜਲੋਲਪੁਰ, ਬਾਬਾ ਨਿਹਾਲ ਸਿੰਘ, ਬਾਬਾ ਗੁਰਦੇਵ ਸਿੰਘ, ਇੰਚਾਰਜ ਸ. ਸਤਨਾਮ ਸਿੰਘ ਰਿਆੜ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਕੁਲਦੀਪ ਸਿੰਘ ਔਲਖ, ਸ. ਕਰਤਾਰ ਸਿੰਘ, ਮੈਨੇਜਰ ਧਰਮਿੰਦਰ ਸਿੰਘ, ਹੈੱਡ ਗ੍ਰੰਥੀ ਜਰਨੈਲ ਸਿੰਘ, ਮੈਨੇਜਰ ਨਿਰਮਲ ਸਿੰਘ, ਬਾਬਾ ਜਸਵੰਤ ਸਿੰਘ, ਸ. ਕੁਲਦੀਪ ਸਿੰਘ ਲਹੌਰੀਆ ਸਰਪੰਚ, ਸ. ਪ੍ਰੇਮ ਸਿੰਘ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ, ਸ. ਅਮਰਜੀਤ ਸਿੰਘ ਡਾਇਰੈਕਟਰ, ਪ੍ਰਿੰਸੀਪਲ ਸੁਖਜਿੰਦਰ ਸਿੰਘ, ਸ. ਤਰਸੇਮ ਸਿੰਘ ਲੁਹਾਰ, ਪ੍ਰਚਾਰਕ ਭਾਈ ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD