Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸਾਂਝੀ ਰਸੋਈ ਮਾਨਵਤਾ ਦੀ ਸੇਵਾ ਲਈ ਇਕ ਚੰਗਾ ਉਪਰਾਲਾ – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਂਝੀ ਰਸੋਈ ਦਾ ਕੀਤਾ ਉਦਘਾਟਨ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Sep 2024

Last updated on: Sep 06, 2024, 00:00 IST

ਅਜੋਕੇ ਯੁੱਗ ਵਿੱਚ ਮਾਨਵਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਮਾਨਵਤਾ ਦੀ ਸੇਵਾ ਲਈ ਅੱਗੇ ਆਈਏ ਅਤੇ ਉਨਾਂ ਦੀ ਮਦਦ ਕਰੀਏ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਧਨਵੰਤਰੀ ਹਰਬਲਸ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਵਲੋਂ ਸਾਂਝੇ ਤੋਰ ਤੇ ਤੀਸਰੀ ਸਾਂਝੀ ਰਸੋਈ ਪ੍ਰੋਜੈਕਟ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਸ੍ਰੀ ਥੋਰੀ ਨੇ ਕਿਹਾ ਕਿ ਇਸ ਸਾਂਝੀ ਰਸੋਈ ਵਿੱਚ ਲੋੜਵੰਦਾਂ ਲਈ 10/- ਰੁਪਏ ਦੀ ਥਾਲੀ ਭੋਜਨ ਵਿੱਚ ਦਿੱਤੀ ਜਾਂਦੀ ਹੈ। ਜਿਸ ਨਾਲ ਲੋੜਵੰਦ ਵਿਅਕਤੀ ਆਪਣੀ ਭੁੱਖ ਮਿਟਾ ਸਕਦੇ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਂਝੀ ਰਸੋਈ ਗੁਰੂ ਨਾਨਕ ਦੇਵ ਹਸਪਤਾਲ ਅਤੇ ਬਸ ਸਟੈਂਡ ਵਿਖੇ ਚਲ ਰਹੀ ਹੈ। ਜਿਥੇ ਲੋੜਵੰਦਾਂ ਨੂੰ 10/-ਰੁਪਏ ਵਿੱਚ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।  

ਉਨਾਂ ਦੱਸਿਆ ਕਿ ਸਾਂਝੀ ਰਸੋਈ ਦਾ ਮੁੱਖ ਉਦੇਸ਼ ਇਹ ਹੈ ਕਿ ਨਿਰੰਤਰ ਰੂਪ ਵਿੱਚ ਇਹ ਚਲਦੀ ਰਹੇ ਅਤੇ ਲੋੜਵੰਦ ਦੀ ਮਦਦ ਕਰਦੀ ਰਹੇ। ਉਨਾਂ ਦੱਸਿਆ ਕਿ ਇਸ ਰਸੋਈ ਦੀ ਜਿੰਮੇਵਾਰੀ ਧੰਨਵਤਰੀ ਹਰਬਲਸ ਵਲੋਂ ਲਈ ਗਈ ਹੈ, ਉਨਾਂ ਕਿਹਾ ਕਿ ਮੇਰੀ ਇਹ ਇੱਛਾ ਹੈ ਕਿ ਸਾਂਝੀ ਰਸੋਈ ਮੇਰੀ ਤਬਾਦਲਾ ਹੋਣ ਤੋਂ ਬਾਅਦ ਵੀ ਨਿਰੰਤਰ ਚਲਦੀ ਰਹੇ ਅਤੇ ਰੈਡ ਕਰਾਸ ਇਕ ਨੋਡਲ ਏਜੰਸੀ ਵਲੋਂ ਆਪਣੀ ਸੇਵਾ ਨਿਭਾਉਂਦੀ ਰਹੇ।

ਅਜ ਦੇ ਦਿਨ ਸਾਂਝੀ ਰਸੋਈ ਨੂੰ ਸ੍ਰੀ ਅਜੈ ਡੁਡੇਜਾ ਵਲੋਂ ਸਪਾਂਸਰ ਕੀਤਾ ਗਿਆ ਸੀ। ਇਸ ਮੌਕੇ ਸ੍ਰੀ ਫੁਲਵਿੰਦਰ ਸਿੰਘ ਅਤੇ ਸ੍ਰੀ ਮਨਜਿੰਦਰ ਸਿੰਘ ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਮੈਂਬਰ ਡਾ. ਜੇ ਪੀ. ਸਿੰਘ, ਐਮ.ਡੀ. ਡਾ. ਰਵੀ ਸ਼ੰਕਰ, ਡਾਇਰਕੈਟਰ ਸ੍ਰੀ ਧੰਨਵਤਰੀ ਹਰਬਲਸ ਇਸ ਮੌਕੇ ਹਾਜ਼ਰ ਸਨ। 

ਇਸ ਮੌਕੇ ਸ੍ਰੀ ਸੈਮਸਨ ਮਸੀਹ ਸਕੱਤਰ ਰੈਡ ਕਰਾਸ ਨੇ ਵਿਸ਼ੇਸ਼ ਰੂਪ ਵਿੱਚ ਧੰਨਵਤਰੀ ਹਰਬਲਸ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਰੈਡ ਕਰਾਸ ਇਨਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD