Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਏਕਤਾ ਵੀ ਵਧਾਉਂਦੀਆਂ ਹਨ ਖੇਡਾਂ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ'ਖੇਡਾਂ ਵਤਨ ਪੰਜਾਬ ਦੀਆ-2024' ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਪੜਾਅ ਤਹਿਤ ਬਲਾਕ ਹੁਸ਼ਿਆਰਪੁਰ-1 ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਹੁਸ਼ਿਆਰਪੁਰ , 06 Sep 2024

Last updated on: Sep 06, 2024, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ 'ਖੇਡਾਂ ਵਤਨ ਪੰਜਾਬ ਦੀਆ-2024' ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਪੜਾਅ ਤਹਿਤ ਬਲਾਕ ਹੁਸ਼ਿਆਰਪੁਰ-1 ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਬਲਾਕ ਪੱਧਰੀ ਇਨ੍ਹਾਂ ਖੇਡਾਂ ਵਿਚ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਖੇਡਾਂ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। 

ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਹ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਏਕਤਾ ਨੂੰ ਵੀ ਪ੍ਰਫੁੱਲਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਖੇਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। 

ਉਨ੍ਹਾਂ ਕਿਹਾ ਕਿ ਹੁਣ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ 8 ਲੱਖ ਤੋਂ 15 ਲੱਖ ਰੁਪਏ ਤੱਕ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਸਰਕਾਰੀ ਅਹੁਦਿਆਂ 'ਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੈਰਿਸ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸਬੰਧਤ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1-1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਇਸ ਪ੍ਰੋਗਰਾਮ ਰਾਹੀਂ ਪਿੰਡ ਪੱਧਰ, ਸੂਬੇ ਅਤੇ ਰਾਸ਼ਟਰੀ ਪੱਧਰ 'ਤੇ ਛੁਪੀਆਂ ਖੇਡ ਪ੍ਰਤਿਭਾਵਾਂ ਨੂੰ ਪਛਾਣਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਲਗਨ ਦਾ ਬਹੁਤ ਮਹੱਤਵ ਹੈ, ਜੋ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਹਨ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਰਵਿੰਦਰ ਸਿੰਘ ਰੂਬੀ, ਅਜੇ ਰਾਣਾ, ਹਰਵਿੰਦਰ ਵਿਰਦੀ, ਪ੍ਰੋ. ਬਹਾਦਰ ਸਿੰਘ ਸੁਨੇਤ, ਕੋਚ ਨਿਤਿਸ਼ ਠਾਕੁਰ, ਬਲਬੀਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD