Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸ਼ਨ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੱਬਾਂਭਾਰ

ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 07 Sep 2024

Last updated on: Sep 07, 2024, 00:00 IST

10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਪੁਲਿਸ ਲਾਇਨ ਬਟਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾ੍ਹੜ੍ਹਣ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। 

ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੀ ਪਹੁੰਚੇ ਅਤੇ ਵਿਆਹ ਪੁਰਬ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲਈ ਗਈ। ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਵਟ ਕਰਨ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਆਵਾਜਾਈ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਦਿਨ-ਰਾਤ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕੀਤੀ। 

ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਰੋਜਾਨਾਂ ਸੀਵਰੇਜ ਦੇ ਢੱਕਣ ਅਤੇ ਸੀਵਰੇਜ਼ ਦੀ ਬਲਾਕਜ਼ ਨਾ ਹੋਵੇ, ਦੀ ਚੈੱਕ ਕਰਨ ਦੀ ਹਦਾਇਤ ਕੀਤੀ। ਇਸੇ ਤਰਾਂ ਸਿਹਤ, ਪਾਵਰਕਾਮ ਪੀ.ਡਬਲਿਊ.ਡੀ, ਫਾਇਰ ਟੈਂਡਰ ਸਮੇਤ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿ ਉਹ ਸ਼ਹਿਰ ਦੇ ਬਾਹਰਵਾਰ ਲੱਗੇ ਨਾਕਿਆਂ ’ਤੇ ਜਿਥੋਂ ਸ਼ਹਿਰ ਵਿੱਚ ਐਂਟਰੀ ਹੁੰਦੀ ਹੈ ਓਥੇ ਟਰੈਕਟਰ-ਟਰਾਲੀਆਂ ’ਤੇ ਉੱਚੀ ਆਵਾਜ਼ ਵਾਲੇ ਸਪੀਕਰ ਤੇ ਹਾਰਨ ਵਗੈਰਾ ਵਿਰੁੱਧ ਸਖ਼ਤ ਰੁਖ ਅਪਣਾਉਣ ਤਾਂ ਜੋ ਇਸ ਮਹਾਨ ਵਿਆਹ ਪੁਰਬ ਨੂੰ ਸ਼ਰਧਾ ਪੂਰਵਕ ਤਰੀਕੇ ਨਾਲ ਮਨਾਇਆ ਜਾ ਸਕੇ। 

ਉਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮ ਮਨਾਉਣ ਲਈ ਪ੍ਰਸ਼ਾਸ਼ਨ ਨਾਲ ਪੂਰਨ ਸਹਿਯੋਗ ਕਰਨ। ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੱਸਿਆ ਕਿ ਸ਼ਹਿਰ ਵਿੱਚ ਖਾਸਕਰਕੇ ਨਗਰ ਕੀਰਤਨ ਰੂਟ ’ਤੇ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਵਿੱਚ ਸ੍ਰੀਮਤੀ ਜਸਵੰਤ ਕੋਰ ਐਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਤੇ ਮਨਜੋਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD