Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Palvi Rajput, Mai Bhago Armed Forces Preparatory Institute, AFPI

Web Admin

Web Admin

5 Dariya News

ਚੰਡੀਗੜ੍ਹ , 07 Sep 2024

Last updated on: Sep 07, 2024, 00:00 IST

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ।

ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। 

ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ। 

ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ 'ਤੇ ਨਿਯੁਕਤੀ 'ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।

ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Palvi Rajput , Mai Bhago Armed Forces Preparatory Institute , AFPI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD