Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋ ਵਿਆਹ ਪੁਰਬ ਦੇ ਸਬੰਧ ਵਿੱਚ ਤਿਆਰੀਆਂ ਨੂੰ ਦਿੱਤੀਆਂ ਗਈਆਂ ਅੰਤਿਮ ਛੋਹਾਂ

ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਵਿੱਚ ਕੀਤੀਆਂ ਤਿਆਰੀਆਂ ਦਾ ਕੀਤਾ ਨਿਰੀਖਣ

Shery Kalsi,Amansher Singh Shery Kalsi,Shery Kalsi,Batala,AAP,Aam Aadmi Party,Aam Aadmi Party Punjab,AAP Punjab,Oma Shankar Gupta,DC Gurdaspur,Gurdaspur,Deputy Commissioner Gurdaspur

Web Admin

Web Admin

5 Dariya News

ਬਟਾਲਾ , 07 Sep 2024

Last updated on: Sep 07, 2024, 00:00 IST

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜਾਇਜ਼ਾ ਲਿਆ ਗਿਆ ਅਤੇ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਕਰਕੇ ਕੀਤੇ ਗਏ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਐਸ.ਪੀ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ , ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ) ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। 

ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ। ਇਸ ਮੌਕੇ ਗੱਲ ਕਰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੇ ਸ਼ਹਿਰ ਅੰਦਰ ਕੀਤੇ ਕੰਮਾਂ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਵਿਆਹ ਪੁਰਬ ਦੇ ਸਮਾਗਮਾਂ ਨੂੰ ਦਿਨ-ਰਾਤ ਕੰਮ ਕਰਕੇ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।

ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਡੀਐਸਪੀ ਸਿਟੀ ਸੰਜੀਵ ਕੁਮਾਰ, ਐਸ.ਡੀ.ਓ. ਨਿਰਮਲ ਸਿੰਘ, ਜੀਈ ਉੱਪਲ, ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ, ਬਲਬੀਰ ਸਿੰਘ ਬਿੱਟੂ, ਰਾਜੀਵ ਵਿੱਗ, ਮੈਂਬਰ ਮਨਜੀਤ ਸਿੰਘ ਭੁੱਲਰ, ਬੰਟੀ ਟਰੇਂਡਜ਼ ਵਾਲੇ, ਗੁਰਪ੍ਰੀਤ ਸਿੰਘ ਰਾਜੂ, ਅਜੇ ਕੁਮਾਰ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ, ਤਿਲਕ ਰਾਜ, ਰਜਿੰਦਰ ਜੰਬਾ, ਨਵਦੀਪ ਸਿੰਘ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ, ਦਵਿੰਦਰ ਸਿੰਘ ਤੇ ਮਾਣਿਕ ਮਹਿਤਾ ਆਦਿ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD