Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

SGPC, Religious, Dharmik, Shiromani Gurdwara Parbandhak Committee, Harjinder Singh Dhami

5 Dariya News

5 Dariya News

5 Dariya News

ਅੰਮ੍ਰਿਤਸਰ , 07 Sep 2024

Last updated on: Sep 07, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। 

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਪ੍ਰੇਰਣਾ ਸਰੋਤ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਿੱਖਾਂ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਮਾਣ ਮਹਿਸੂਸ ਕਰਦੀ ਹੈ। ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਿੱਖ ਸ਼ਖ਼ਸੀਅਤਾਂ ਦੀ ਯਾਦ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੰਗਤਾਂ ਨੂੰ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਸੇਧਾਂ ਨਿਰਧਾਰਤ ਕਰਨ ਦੀ ਅਪੀਲ ਕੀਤੀ। 

ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਦਲੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੁਜੇ ਸ. ਅਮਰੀਕ ਸਿੰਘ ਮੋਰਥਲੀ, ਸ. ਰਘਬੀਰ ਸਿੰਘ ਬੱਬੀ, ਸ. ਸੁਖਜਿੰਦਰ ਸਿੰਘ ਟੀਟੂ, ਸ. ਸਤਨਾਮ ਸਿੰਘ ਟਾਹਲੀ, ਬਾਬਾ ਜਸਪਾਲ ਸਿੰਘ, ਸ. ਪਰਵਿੰਦਰ ਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੋਂ ਸ. ਗਰੀਬ ਸਿੰਘ ਕਾਲੀ ਪਿਹੋਵਾ, ਸ. ਗਰੀਬ ਸਿੰਘ ਕਾਲੀ ਪਿਹੋਵਾ, ਹੈੱਡ ਗ੍ਰੰਥੀ ਭਾਈ ਜਸਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ ਸਮੇਤ ਸੰਗਤ ਮੌਜੂਦ ਸੀ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD