Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ

ਕਿਹਾ !ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਨੌਜਵਾਨਾਂ ਦੇ ਇਕੱਠ ਨਾਲ ਭਰੇ ਸਮੂਹ ਖੇਡ ਮੈਦਾਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਧਰਮਕੋਟ , 07 Sep 2024

Last updated on: Sep 07, 2024, 00:00 IST

ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਚੰਗੀ ਸੋਚ ਸਦਕਾ ਹੀ ਅੱਜ ਸਾਰੇ ਜ਼ਿਲਿਆਂ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਖੇਡਾਂ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਧਰਮਕੋਟ ਦੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ।  

ਉਹਨਾਂ ਦੱਸਿਆ ਕਿ ਬਲਾਕ ਧਰਮਕੋਟ ਦੀਆਂ ਖੇਡਾਂ ਸ਼ਹੀਦ ਜੈਮਲ ਸਿੰਘ ਸਰਕਾਰੀ ਸਕੂਲ ਗਲੋਟੀ ਵਿਖੇ 8 ਸਤੰਬਰ ਤੱਕ ਚੱਲਣਗੀਆਂ।  ਮੋਗਾ-1 ਤੇ ਮੋਗਾ-2 ਦੀਆਂ ਬਲਾਕ ਪੱਧਰੀ ਖੇਡਾਂ ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ 9 ਤੋਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਇਹਨਾਂ ਖੇਡਾਂ ਵਿੱਚ ਖਿਡਾਰੀਆਂ ਲਈ ਉੱਚ ਦਰਜੇ ਦੀ ਡਾਈਟ ਅਤੇ ਖੇਡ ਮੈਦਾਨਾਂ ਵਿੱਚ ਹਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਖਿਡਾਰੀ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ ਅਤੇ ਨੌਜਵਾਨ ਅਜਿਹਾ ਕਰ ਵੀ ਰਹੇ ਹਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD