Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

SGPC, Religious, Dharmik, Shiromani Gurdwara Parbandhak Committee, Harjinder Singh Dhami

5 Dariya News

5 Dariya News

5 Dariya News

ਚੋਹਲਾ ਸਾਹਿਬ/ਅੰਮ੍ਰਿਤਸਰ , 07 Sep 2024

Last updated on: Sep 07, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। 

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮ ਲਈ ਬੇਹੱਦ ਅਹਿਮ ਹਨ, ਇਸ ਲਈ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਤਾਬਦੀ ਨਾਲ ਸਬੰਧਤ ਸਮਾਗਮਾਂ ਵਿਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਈਏ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਬਾਣੇ ਨਾਲ ਜੁੜਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਅਪੀਲ ਕੀਤੀ। 

ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਭੇਟ ਕੀਤੇ। ਚੋਹਲਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਇਸ ਮੌਕੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮ, ਸਕੱਤਰ ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਭੋਲਾ ਸਿੰਘ, ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਵੱਲੋਂ ਬਾਬਾ ਕੁਲਵਿੰਦਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਦਰਸ਼ਨ ਸਿੰਘ ਸ਼ਾਸਤਰੀ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੈਨੇਜਰ ਸ. ਧਰਮਿੰਦਰ ਸਿੰਘ, ਸ. ਕੁਲਦੀਪ ਸਿੰਘ ਔਲਖ, ਸ. ਜਗਜੀਤ ਸਿੰਘ ਜੱਗੀ, ਸ. ਕੁਲਦੀਪ ਸਿੰਘ ਲਹੌਰੀਆ, ਸ. ਪ੍ਰੇਮ ਸਿੰਘ, ਸ. ਪਰਮਜੀਤ ਸਿੰਘ ਢੋਟੀਆ, ਇੰਚਾਰਜ ਸ. ਕਰਤਾਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD