Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ - ਰਣਬੀਰ ਸਿੰਘ ਭੁੱਲਰ

ਵਿਧਾਇਕ ਭੁੱਲਰ ਨੇ ਕੀਤਾ ਸਕੂਲ ਆਫ ਐਮੀਨੈਂਸ ਦਾ ਕੀਤਾ ਦੌਰਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 07 Sep 2024

Last updated on: Sep 07, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ 'ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ। 

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਦੇ ਅਧਿਆਪਕਾਂ ਅਤੇ ‌ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਉਨਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਨੂੰ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵੀ ਕੰਮ ਅਧੂਰਾ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਧੂਰੇ ਪਏ ਕੰਮ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਸਕੂਲ ਦੀ ਹੋਰ ਬਿਹਤਰੀ ਲਈ ਸਕੂਲ ਦੇ ਅਧਿਆਪਕਾਂ ਤੋਂ ਸੁਝਾਅ ਲਏ ਅਤੇ ਕਿਹਾ ਕਿ ਜੇਕਰ ਸਕੂਲ ਵਿੱਚ ਹੋਰ ਸਟਾਫ ਜਾਂ ਕਿਸੇ ਵੀ ਚੀਜ਼ ਦੀ ਲੋੜ ਹੈ ਤਾਂ ਉਹ ਉਹਨਾਂ ਨੂੰ ਦੱਸਣ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਇਕ ਸ਼ੁਰੂਆਤ ਹੈ, ਇਸ ਤੋਂ ਅੱਗੇ ਸਿੱਖਿਆ ਦੇ ਖੇਤਰ ਵਿਚ ਅਜੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਣੀਆਂ ਬਾਕੀ ਹਨ, ਜਿਨ੍ਹਾਂ ਰਾਹੀਂ ਸਾਡੇ ਸਕੂਲਾਂ ਦੇ ਬੱਚੇ ਚੰਗੀ ਵਿੱਦਿਆ ਹਾਸਲ ਕਰ ਸਕਣਗੇ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਦੇ ਵਿਕਾਸ ਪੱਖੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਵਜੋਂ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਏ ਹਨ ਕਿਉਂਕਿ‌ ਇਨ੍ਹਾਂ ਸਕੂਲਾਂ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।

ਇਸ ਮੌਕੇ ਲੈਕਚਰਾਰ ਮਲਕੀਤ ਹਰਾਜ, ਕਮਲਦੀਪ, ਲਲਿਤ ਕੁਮਾਰ, ਮੈਡਮ ਮਨਜੀਤ ਭੱਲਾ, ਭੁਪਿੰਦਰ ਕੌਰ, ਅਵਿੰਦਰ ਕੌਰ, ਦਵਿੰਦਰ ਨਾਥ, ਬਲਰਾਜ ਸਿੰਘ ,ਸਰਬਜੀਤ ਸਿੰਘ ਤੋਂ ਇਲਾਵਾ  ਰਾਜ ਬਹਾਦਰ ਸਿੰਘ ਗਿੱਲ , ਸਰਬਜੀਤ ਸਿੰਘ, ਗੁਰਭੇਜ ਸਿੰਘ ਆਦਿ ਵੀ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD