Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ - ਹਰਭਜਨ ਸਿੰਘ ਈ ਟੀ ਓ

ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਅੰਮ੍ਰਿਤਸਰ , 07 Sep 2024

Last updated on: Sep 07, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਤਰਸਿੱਕਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਖੇਡਾਂ ਵਿੱਚ ਵਧੀਆ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਹੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ  ਦਿੱਤੇ ਜਾਣਗੇ। 

ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਦੀ ਵੀ ਹੈ। ਉਹਨਾਂ ਹੋਰ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਲਾਣਤਾਂ ਤੋਂ ਦੂਰ ਰਹਿ ਸਕਦੇ ਹਨ।

ਕੈਬਨਟ ਮੰਤਰੀ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ,  ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੌਸ਼ਨ ਕਰ ਸਕਦੇ ਹਨ। ਇਸ ਮੌਕੇ  ਜਿਲਾ ਖੇਡ ਅਫਸਰ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ । 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਗਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। 

ਇਸ ਮੌਕੇ ਡੀਐਸਪੀ ਰਵਿੰਦਰ ਸਿੰਘ, ਬਲਾਕ ਪ੍ਰਧਾਨ ਬਲਰਾਜ ਸਿੰਘ, ਗੁਰਜਿੰਦਰ ਸਿੰਘ, ਜਰਮਨ ਸਿੰਘ , ਭੁਪਿੰਦਰ ਸਿੰਘ, ਚੇਅਰਮੈਨ ਛਣਾਕ ਸਿੰਘ, ਗੁਰਮੁਖ ਸਰਜਾ, ਪ੍ਰਿੰਸੀਪਲ ਸਰਕਾਰੀ ਸੀ ਸੇ ਸਕੂਲ ਤਰਸਿੱਕਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD