Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ - ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਝੁਨੀਰ/ਮਾਨਸਾ , 07 Sep 2024

Last updated on: Sep 07, 2024, 00:00 IST

ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। 

ਦੇਸ਼ ਦੀ ਤਰੱਕੀ ਲਈ ਜਵਾਨੀ ਨੂੰ ਸਹੀ ਸੇਧ ਦੇਣਾ ਅਤੇ ਚੰਗੇ ਰਾਹ ’ਤੇ ਤੋਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਖਿਡਾਰੀ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਦੀਆਂ ਹਨ, ਉੱਥੇ ਹੀ ਉਸ ਨੂੰ ਇਕ ਚੰਗਾ ਨਾਗਰਿਕ ਵੀ ਬਣਾਉੰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਪ੍ਰਿੰਸੀਪਲ ਸ੍ਰੀ ਹਰਿੰਦਰ ਭੁੱਲਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨਲਾਈਟੈਂਡ ਗਰੁੱਪ ਆੱਫ ਕਾਲਜਜ਼ ਝੁਨੀਰ ਵਿਖੇ ਖੇਡਾਂ ਸਬੰਧੀ ਕੋਰਸ ਅਤੇ ਡਿਗਰੀ ਵੀ ਕਰਵਾਈ ਜਾਂਦੀ ਹੈ। ਖੇਡਾਂ ਵਿਚ ਰੁਚੀ ਰੱਖਣ ਵਾਲੇ ਨੌਜਵਾਨ ਇੱਥੇ ਦਾਖਲਾ ਲੈ ਸਕਦੇ ਹਨ।

ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 60 ਮੀਟਰ ਰੇਸ ਲੜਕੇ ਵਿੱਚ ਹਰਵਿੰਦਰ ਸਿੰਘ ਦਲੀਏਵਾਲੀ ਪਹਿਲੇ ਅਤੇ ਹਰਮਨਦੀਪ ਸਿੰਘ ਦੂਜੇ ਸਥਾਨ ’ਤੇ ਰਹੇ। 60 ਮੀਟਰ ਲੜਕੀਆਂ ਵਿੱਚ ਖੁਸ਼ਦੀਪ ਕੌਰ ਪਹਿਲੇ ਅਤੇ ਲਵਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। 

ਲੰਬੀ ਛਾਲ ਲੜਕੀਆਂ ਵਿੱਚ ਲਵਪ੍ਰੀਤ ਕੌਰ ਪਹਿਲੇ ਅਤੇ ਸਮਰੀਨ ਕੌਰ ਦੂਜੇ ਸਥਾਨ ’ਤੇ ਰਹੇ। 600 ਮੀਟਰ ਦੌੜ ਲੜਕੇ ਵਿੱਚ ਅੰਮ੍ਰਿਤਪਾਲ ਸਿੰਘ ਪਹਿਲੇ ਅਤੇ ਸਲਮਾਨ ਖਾਨ ਦੂਜੇ ਸਥਾਨ ’ਤੇ ਰਹੇ। ਅੰਡਰ-14 ਲੜਕੇ ਫੁੱਟਬਾਲ ਵਿਚ ਪਹਿਲਾ ਸਥਾਨ ਸਾਹਨੇਵਾਲੀ ਦੂਸਰਾ ਸਥਾਨ ਬਾਜੇਵਾਲਾ ਅਤੇ ਅੰਡਰ-14 ਲੜਕੀਆਂ ਫੁੱਟਬਾਲ ਵਿਚ ਪਹਿਲਾ ਸਥਾਨ ਸ.ਸ.ਸ ਬਾਜੇਵਾਲਾ ਨੇ ਹਾਸਲ ਕੀਤਾ।

ਇਸ ਮੌਕੇ ਗੁਰਦੀਪ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਰਾਜਦੀਪ ਸਿੰਘ, ਗੁਰਮੀਤ ਸਿੰਘ ਅਤੇ ਬੇਅੰਤ ਕੌਰ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD