Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ - ਅਨੁਰਾਗ ਵਰਮਾ

ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 07 Sep 2024

Last updated on: Sep 07, 2024, 00:00 IST

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ। ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। 

ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵੱਲ ਵੱਧ ਤੋਂ ਵੱਧ ਧਿਆਨ ਦੇਣ ਤਾਂ ਕੋਈ ਵੀ ਵਿਦਿਆਰਥੀ ਪਿੰਡ ਚਲੈਲਾ ਤੋਂ ਚੱਲਕੇ ਤੇ ਵੱਡੀਆਂ ਪੁਲਾਂਘਾ ਮਾਰਕੇ ਕਿਸੇ ਵੀ ਉਚ ਅਹੁਦੇ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਤੁਹਾਡੀ ਪਹੁੰਚ ਦੀ ਕੋਈ ਸੀਮਾ ਨਹੀਂ ਹੋਵੇਗੀ ਅਤੇ ਤੁਹਾਡੀ ਕੀਤੀ ਮਿਹਨਤ ਉਪਰ ਰੱਬ ਵੀ ਜਰੂਰ ਆਪਣੀ ਬਖ਼ਸ਼ਿਸ਼ ਕਰੇਗਾ।

ਸ੍ਰੀ ਵਰਮਾ ਨੇ ਆਪਣੇ ਪਰਿਵਾਰਕ ਪਿਛੋਕੜ ਦੀ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਪਟਵਾਰੀ ਸਨ ਤੇ ਉਹ ਕਾਨੂੰਗੋ ਬਣੇ, ਪਿਤਾ ਪ੍ਰੋ. ਬੀ.ਸੀ. ਵਰਮਾ ਪਿੰਡ ਦੇ ਸਕੂਲ 'ਚ ਪੰਜਵੀਂ ਤੱਕ ਪੜ੍ਹਕੇ ਅਗਲੇਰੀ ਪੜ੍ਹਾਈ ਪਟਿਆਲਾ ਤੋਂ ਕਰਕੇ ਕੈਮਿਸਟਰੀ ਦੇ ਪ੍ਰੋਫੈਸਰ ਬਣੇ ਤੇ ਫੇਰ ਕਾਲਜ ਪ੍ਰਿੰਸੀਪਲ ਵੀ ਬਣੇ ਤੇ ਉਨ੍ਹਾਂ ਦੇ ਮਾਤਾ ਜੀ ਵੀ ਅੰਗਰੇਜੀ ਦੇ ਅਧਿਆਪਕ ਤੇ ਪ੍ਰਿੰਸੀਪਲ ਬਣੇ। ਸ੍ਰੀ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੀ ਸੋਚ ਸਦਕਾ ਅਤੇ ਪਰਮਾਤਮਾ ਦੀ ਕਿਰਪਾ ਨਾਲ ਉਹ ਉੱਚ ਵਿੱਦਿਆ ਹਾਸਲ ਕਰਕੇ ਅੱਜ ਮੁੱਖ ਸਕੱਤਰ ਦੇ ਅਹੁਦੇ 'ਤੇ ਪੁੱਜੇ ਹਨ।

ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਚਲੈਲਾ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਮੁਤਾਬਕ ਵਰਦੀਆਂ ਤੇ ਹੋਰ ਵਸਤਾਂ ਦਿੰਦੇ ਰਹਿੰਦੇ ਸਨ। ਹੁਣ ਉਨ੍ਹਾਂ ਨੇ ਉਸੇ ਰਵਾਇਤ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ, ਬੈਗ ਤੇ ਪੁਸਤਕਾਂ ਦੇਣ ਦਾ ਯਤਨ ਕੀਤਾ ਹੈ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਪ੍ਰੋਗਰਾਮ ਦੀ ਤਿਆਰੀ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਾਬਾਸ਼ੀ ਵੀ ਦਿੱਤੀ।

ਆਪਣੇ ਪਿੰਡ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕਰਨ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪਿੰਡ ਵਾਸੀਆਂ ਦੀ ਮੰਗ 'ਤੇ ਪਿੰਡ ਦੇ ਸਟੇਡੀਅਮ ਅਤੇ ਲਾਇਬ੍ਰੇਰੀ ਲਈ ਡਿਪਟੀ ਕਮਿਸ਼ਨਰ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ, ਇਸ ਲਈ ਰਾਜ ਦੇ ਪਿੰਡਾਂ 'ਚ ਸਟੇਡੀਅਮ ਅਤੇ ਲਾਇਬ੍ਰੇਰੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। 

ਮੁੱਖ ਸਕੱਤਰ ਨੇ ਆਪਣੇ ਪਰਿਵਾਰ ਨਾਲ ਆਪਣੀ ਜੱਦੀ ਹਵੇਲੀ ਵੀ ਦੇਖੀ ਅਤੇ ਭਾਵੁਕਤਾ ਨਾਲ ਪੁਰਾਣੀਆਂ ਯਾਦਾਂ ਤਾਜਾ ਕਰਦਿਆਂ ਪਿੰਡ ਦੇ ਬਜ਼ੁਰਗਾਂ ਦਾ ਅਸ਼ੀਰਵਾਦ ਵੀ ਲਿਆ। ਪਿੰਡ ਵਾਸੀਆਂ, ਪੰਚਾਇਤ, ਸਕੂਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਸਕੱਤਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਰਫ਼ਰਾਜ ਆਲਮ, ਏ.ਡੀ.ਸੀ. (ਜ) ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ, ਸੰਜੀਵ ਪੁਰੀ, ਪਿੰਡ ਵਾਸੀ ਰਾਮ ਸਿੰਘ, ਜਸਵਿੰਦਰ ਸਿੰਘ, ਜਗਮੋਹਨ ਮਲਿਕ, ਗੁਰਮੁੱਖ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਟਵਿੰਕਲ, ਅਵਤਾਰ ਸਿੰਘ, ਉਗਰ ਸਿੰਘ, ਦੀਪਕ ਕੁਮਾਰ ਅਤੇ ਹੋਰ ਪਿੰਡ ਵਾਸੀਆਂ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD