Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕਰੀਬ 200 ਕਰੋੜ ਰੁਪਏ ਨਾਲ ਕੀਤਾ ਜਾ ਰਿਹੈ ਵਿਕਾਸ : ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Showkat Ahmad Parray, DC Patiala, Deputy Commissioner Patiala

Web Admin

Web Admin

5 Dariya News

ਪਟਿਆਲਾ , 07 Sep 2024

Last updated on: Sep 07, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੀ ਕਾਇਆਂ ਕਲਪ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਸ਼ਾਮ ਇੱਥੇ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨੇ ਜੂਨੀਅਰ ਰੈਜੀਡੈਂਟਸ ਡਾਕਟਰਾਂ ਦੀ ਮੰਗ 'ਤੇ ਪੁਖ਼ਤਾ ਸੁਰੱਖਿਆ ਦੇ ਇੰਤਜਾਮ ਕਰਨ ਦਾ ਭਰੋਸਾ ਵੀ ਦਿਵਾਇਆ ਅਤੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਜਿੰਦਰਾ ਹਸਪਤਾਲ ਵਿਖੇ ਟਰੌਮਾ ਸੈਂਟਰ ਦੀ ਉਸਾਰੀ ਕਰਵਾਈ ਜਾਣੀ ਹੈ, ਜਿਸ ਲਈ ਉਨ੍ਹਾਂ ਨੇ ਅੱਜ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸੇ ਸਮੇਂ 128 ਕਰੋੜ ਰੁਪਏ ਦੇ ਵਿਕਾਸ ਕਾਰਜ ਸਰਕਾਰੀ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਹਨ ਅਤੇ ਜਲਦੀ ਹੀ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਰੌਮਾ ਸੈਂਟਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  

ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਵਿਖੇ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਫੈਕਲਿਟੀ ਹਾਊਸਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਰੇ ਕੰਮ ਮਿਥੇ ਸਮੇਂ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਏ.ਡੀ.ਸੀ. ਮੈਡਮ ਕੰਚਨ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਕਰਨਲ ਜੇ.ਵੀ. ਸਿੰਘ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਗਰੀਸ਼ ਸਾਹਨੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ ਰਜਨੀਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Showkat Ahmad Parray , DC Patiala , Deputy Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD