Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ

ਗ੍ਰਿਫਤਾਰ ਕੀਤੇ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨੇੜਲੇ ਸਾਥੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur, Ferozepur Triple Murder Case

Web Admin

Web Admin

5 Dariya News

ਫਿਰੋਜ਼ਪੁਰ , 07 Sep 2024

Last updated on: Sep 07, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ  ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ   ਸ਼ੂਟਰਾਂ ਨੂੰ ਔਰੰਗਾਬਾਦ ਤੋਂ ਗ੍ਰਿਫਤਾਰ ਕਰਕੇ, ਇਸ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਲਈ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪਿ੍ਰੰਸ ਵਾਸੀ ਪਿੰਡ ਕੁੰਡੇ,ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਅਪਰਾਧਿਕ ਪਿਛੋਕੜ ਵਾਲੇ ਹਨ, ਇਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ , ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਫਿਰੋਜ਼ਪੁਰ ਦੇ ਗੁਰਦੁਆਰੇ ਨੇੜੇ ਦਿਨ ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ   ਛੇ ਹਮਲਾਵਰਾਂ ਨੇ ਇਕ ਨੌਜਵਾਨ ਲੜਕੀ ਸਮੇਤ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਭਾਰਤੀ ਨਿਆਯ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ  25 (7) ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਰਪ੍ਰਸਤੀ ਹੇਠ ਏ.ਜੀ.ਟੀ.ਐੱਫ. ਪੰਜਾਬ ਦੀਆਂ ਪੁਲਿਸ ਟੀਮਾਂ ਨੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਪੰਜਾਬ, ਯੂਟੀ ਚੰਡੀਗੜ੍ਹ, ਦਿੱਲੀ ਅਤੇ ਮਹਾਂਰਾਸ਼ਟਰ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਹਰੁਦੇਅ ਸਮਰਾਟ ਬਾਲਾਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। 

ਇਹ ਆਪ੍ਰੇਸ਼ਨ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਿਊ.ਆਰ.ਟੀ. ਔਰੰਗਾਬਾਦ ਪੁਲੀਸ ਟੀਮ ਦੇ ਸਹਿਯੋਗ ਨਾਲ ਚਲਾਇਆ ਗਿਆ।ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਛੇ ਸ਼ੂਟਰ ਮਾਸਟਰਮਾਈਂਡ ਆਸ਼ੀਸ਼ ਚੋਪੜਾ ਦੇ ਕਰੀਬੀ ਸਾਥੀ ਹਨ, ਜੋ ਭਗੌੜਾ ਅਪਰਾਧੀ ਹੈ ਅਤੇ ਫਰਜ਼ੀ ਪਾਸਪੋਰਟ ’ਤੇ ਵਿਦੇਸ਼ ’ਚ ਰਹਿ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੋ ਧੜਿਆਂ ਵਿਚਾਲੇ ਆਪਸੀ ਰੰਜਿਸ਼ ਦਾ ਨਤੀਜਾ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Ferozepur Police , Ferozepur , Ferozepur Triple Murder Case

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD