Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਨਤਾ ਦੀ ਮੰਗ ਅਨੁਸਾਰ ਵਾਰਡਾਂ ‘ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 18 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Sep 2024

Last updated on: Sep 09, 2024, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 18 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ। 

ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਵਾਰਡ ਦੇ ਹਰ ਹਿੱਸੇ ਵਿਚ ਬੁਨਿਆਦੀ ਸੁਵਿਧਾਵਾਂ ਦਾ ਵਿਸਥਾਰ ਹੋਵੇ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਲਾਕੇ ਵਿਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿੱਤ ਦੇ ਕੰਮਾਂ ਵਿਚ ਕੋਈ ਕਮੀਂ ਨਹੀਂ ਆਉਣ ਦੇਵੇਗੀ। ਇਸ ਵਾਰਡ ਵਿਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਿਰਮਾਣ ਕਾਰਜ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੀ ਘੋਸ਼ਣਾ ਕੀਤੀ ਕਿ ਜਲਦ ਹੀ ਵਾਰਡ ਨੰਬਰ 18 ਵਿਚ ਇਕ ਨਵਾਂ ਆਂਗਣਵਾੜੀ ਕੇਂਦਰ ਸਥਾਪਿਤ ਕੀਤਾ ਜਾਵੇਗਾ। 

ਇਹ ਆਂਗਣਵਾੜੀ ਸੈਂਟਰ ਬੱਚਿਆਂ ਅਤੇ ਮਹਿਲਾਵਾਂ ਦੀ ਦੇਖ-ਭਾਲ ਲਈ ਇਕ ਮਹੱਤਵਪੂਰਨ ਕੇਂਦਰ ਬਣੇਗਾ, ਜਿਥੇ ਪੋਸ਼ਣ ਅਤੇ ਸਿੱਖਿਆ ਨਾਲ ਜੁੜੀਆਂ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵਿਕਾਸ ਕਾਰਜਾਂ ਵਿਚ ਜਨਤਾ ਦੀ ਭਾਗੀਦਾਰੀ ਨੂੰ ਅਹਿਮਿਅਤ ਦਿੰਦੀ ਹੈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਸੁਝਾਵਾਂ ਅਨੁਸਾਰ ਹੀ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ। 

ਉਨ੍ਹਾਂ ਕਿਹਾ ਕਿ ਅਸੀਂ ਜਨਤਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਕਦਮ ਚੁੱਕਦੇ ਹਾਂ। ਪ੍ਰੋਗਰਾਮ ਦੇ ਅਖੀਰ ਵਿਚ ਉਨ੍ਹਾਂ ਸਾਰੇ ਸਥਾਨਕ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਰਵਿੰਦਰ ਕੁਮਾਰ, ਡਾ. ਰਾਮ ਇਕਬਾਲ, ਇੰਦਰਜੀਤ ਲਾਲਾ, ਚੰਦਰਦੀਪ, ਰਾਮ ਨਾਥ, ਉਮੇਸ਼ ਰਾਏ, ਹਿੰਮਦ ਸਿੰਘ, ਮਨੋਜ ਕੁਮਾਰ, ਰਾਜਿਦਰ ਭਗਤ, ਧਨਰਾਜ, ਸੰਜੀਵ ਪੰਡਿਤ, ਜਤਿੰਦਰ ਰਾਏ, ਕਮੱਖਿਆ ਸਿੰਘ, ਸੰਦੋਸ਼ ਰਾਏ, ਹਰਿੰਦਰ ਕੁਮਾਰ, ਵਿਕਾਸ ਕੁਮਾਰ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD