Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐੱਸ ਏ ਐੱਸ ਨਗਰ , 09 Sep 2024

Last updated on: Sep 09, 2024, 00:00 IST

ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: PB19-V-3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। 

ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। 

ਜੋ ਅੱਜ ਵੀ ਗੱਡੀ ਨੰ: PB19-V-3453  ਮਾਰਕਾ ਮਹਿੰਦਰਾ XUV-300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ। ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। 

ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: PB19-V-3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ। 

ਨਾਮ ਪਤਾ ਦੋਸ਼ੀਆਨ : 

1. ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ, ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।

2. ਮੁਲਜ਼ਿਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। 

ਬ੍ਰਾਮਦਗੀ ਦਾ ਵੇਰਵਾ : 

1) 01 ਪਿਸਟਲ .32 ਬੋਰ ਸਮੇਤ 02 ਕਾਰਤੂਸ

2) ਗੱਡੀ ਨੰ: PB19-V-3453 ਮਾਰਕਾ ਮਹਿੰਦਰਾ XUV-300

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD