Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੁਆਤ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Sep 2024

Last updated on: Sep 09, 2024, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ।

ਇਸ ਮੌਕੇ ਵਿਖੇ ਸ. ਜਸ਼ਨ ਬਰਾੜ ਲੱਖੇਵਾਲੀ (ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ), ਸ. ਸੁਰਜੀਤ ਸਿੰਘ (ਚੈਅਰਮੇਨ ਮਾਰਕੀਟ ਕਮੇਟੀ), ਸ. ਸੁਖਜਿੰਦਰ ਸਿੰਘ ਬਬਲੂ ਬਰਾੜ (ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਮੁਕਤਸਰ ਸਾਹਿਬ), ਉਪਕਾਰ ਸਿੰਘ, ਪੰਮਾ ਨੰਬਰਦਾਰ, ਦਿਲਬਾਗ ਸਿੰਘ, ਵਿਕਰਮਜੀਤ ਸਿੰਘ ਬਰਾੜ ਵੀ ਸ਼ਾਮਲ ਰਹੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ  ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ ਗਿਆ। ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਗਈ ਅਤੇ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।  

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਡਬਾਲ ਕੋਚ, ਨੀਰਜ ਕੁਸ਼ਤੀ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਰਮਨਦੀਪ ਕੌਰ ਬਾੱਕਸਿੰਗ ਕੋਚ, ਬਲਜੀਤ ਕੋਰ ਹਾਕੀ ਕੋਚ, ਇੰਦਰਪ੍ਰੀਤ ਕੋਰ ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਨਵਰੂਪ ਕੋਰ ਹੈਡਬਾਲ ਕੋਚ, ਸ਼ੁਰੇਖਾ ਕਲਰਕ, ਅੰਕੁਸ਼ ਸਟੇਨੋ, ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਿਕਿਉਰਟੀ ਦੀ ਟੀਮ, ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਵਿਅਕਤੀ ਹਾਜ਼ਰ ਸਨ।   

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD