Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

Hardev Singh Assi, District Public Relations Officer, District Public Relations Officer S.B.S. Nagar, DPRO S.B.S. Nagar, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂ ਸ਼ਹਿਰ , 09 Sep 2024

Last updated on: Sep 09, 2024, 00:00 IST

ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਹੁਸ਼ਿਆਰਪੁਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਉਨ੍ਹਾਂ ਕੋਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਵੀ ਵਾਧੂ ਚਾਰਜ ਰਹੇਗਾ। 

ਇਸ ਤੋਂ ਪਹਿਲਾਂ ਵੀ ਉਹ 2020-21 ਦੌਰਾਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਾਨਦਾਰ ਸੇਵਾਵਾਂ  ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ 'ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। 

ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ  ਤੌਰ 'ਤੇ ਕੰਮ ਕਰਨਗੇ ਅਤੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।

 ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਪਟਿਆਲਾ ਜ਼ਿਲਿਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।  

 

Tags: Hardev Singh Assi , District Public Relations Officer , District Public Relations Officer S.B.S. Nagar , DPRO S.B.S. Nagar , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD