Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰੇਕ ਬੱਚੇ ਨੂੰ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦੈ : ਵਿਧਾਇਕਾ ਸੰਤੋਸ਼ ਕਟਾਰੀਆ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -3 ਦਾ ਬਲਾਕ ਬਲਾਚੌਰ ਚ ਹੋਇਆ ਆਗਾਜ਼

Santosh Kumari Kataria, Balachaur, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਬਲਾਚੌਰ /ਨਵਾਂਸ਼ਹਿਰ , 09 Sep 2024

Last updated on: Sep 09, 2024, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ 'ਖੇਡਾਂ ਵਤਨ ਪੰਜਾਬ ਦੀਆਂ ਸੀਜਨ-3, 2024' ਤਹਿਤ ਬਲਾਕ ਪੱਧਰੀ ਖੇਡਾਂ ਵੱਖ-ਵੱਖ ਬਲਾਕਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਬਲਾਚੌਰ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਥੋਪੀਆ ਅਤੇ ਬੀ.ਏ.ਵੀ ਸਕੂਲ ਬਲਾਚੌਰ (ਬਲਾਕ ਬਲਾਚੌਰ ਵਿਖੇ ਅਤੇ ਪਿੰਡ ਬਕਾਪੁਰ ਵਿਖੇ ਫੁੱਟਬਾਲ, ਸ.ਸ.ਸ.ਸ ਛਦੌੜੀ (ਬਲਾਕ ਸੜੋਆ) ਵਿਖੇ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆਂ। 

ਅੱਜ ਪਹਿਲੇ ਦਿਨ ਇਸ ਟੂਰਨਾਮੈਂਟ ਵਿਚ ਸੰਤੋਸ਼ ਕਟਾਰੀਆ ਐਮ.ਐਲ.ਏ ਬਲਾਚੌਰ, ਰਵਿੰਦਰ ਕੁਮਾਰ ਬਾਂਸਲ ਐਸ.ਡੀ.ਐਮ ਬਲਾਚੌਰ  ਅਤੇ ਸਤਨਾਮ ਸਿੰਘ ਜਲਾਲਪੁਰ ਚੇਆਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਹੀਦ ਭਗਤ ਸਿੰਘ ਨਗਰ ਬਲਾਕ ਬਲਾਚੌਰ ਵਿਖੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਜਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਬਲਾਚੌਰ ਵਿਖੇ ਪਹਿਲੇ ਦਿਨ ਹੋਏ ਖੇਡ ਮੁਕਾਬਲਿਆ ਵਿਚ ਅਥਲੈਟਿਕਸ ਦੇ ਮੁਕਾਬਲਿਆਂ ਵਿਚ ਅੰਡਰ 17 ਲੜਕੇ 1500 ਮੀਟਰ ਵਿਚ ਅੰਕੁਰ ਨੇ ਪਹਿਲਾ, ਪੰਕਜ ਨੇ ਦੂਜਾ ਅਤੇ ਹਰਸ਼ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾ ਅੰਡਰ 17 (ਲੜਕੀਆਂ) 200 ਮੀਟਰ ਵਿਚ ਜਪਜੋਤ ਕੌਰ ਨੇ ਪਹਿਲਾ, ਮੰਨਤ ਨੇ ਦੂਜਾ ਅਤੇ ਅੰਸੂ ਨੇ ਤੀਜਾ ਸਥਾਨ ਹਾਸਲ ਕੀਤਾ।  600 ਮੀਟਰ ਲੜਕਿਆਂ ਵਿਚ ਗੁਰਵੀਰ ਸਿੰਘ ਨੇ ਪਹਿਲਾ, ਤੇਜਸ ਸ਼ਰਮਾਂ ਨੇ ਦੂਜਾ ਅਤੇ ਵਿਕਾਸ ਨੇ ਤੀਜਾ ਸਥਾਨ ਹਾਸਲ ਕੀਤਾ।

ਪਹਿਲੇ ਦਿਨ ਬਲਾਕ ਸੜੋਆ ਵਿਖੇ ਹੋਏ ਖੇਡ ਮੁਕਾਬਲਿਆ ਵਿਚ ਕਬੱਡੀ ਸਰਕਲ  ਦੇ ਮੁਕਾਬਲਿਆ ਵਿਚ ਅੰਡਰ 14 ਵਿਚ ਟੋਰੋਵਾਲ ਨੇ ਪਹਿਲਾ ਸਥਾਨ ਅਤੇ ਚਦਿਆਣੀ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਵਿਚ ਚਦਿਆਣ ਖੁਰਦ ਨੇ ਪਹਿਲਾ ਅਤੇ ਕਰੀਮਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਮਲਕੀਤ ਸਿੰਘ ਅਥਲੈਟਿਕਸ ਕੋਚ, ਗੁਰਜੀਤ ਕੌਰ ਕਬੱਡੀ ਕੋਚ, ਜਸਕਰਨ ਕੋਰ ਕੱਬਡੀ ਕੋਚ, ਕਸ਼ਮੀਰ ਸਿੰਘ ਫੁੱਟਬਾਲ ਕੋਚ, ਜਸਵਿੰਦਰ ਸਿੰਘ ਫੁੱਟਬਾਲ ਕੋਚ, ਗੁਰਪ੍ਰੀਤ ਸਿੰਘ ਫੁੱਟਬਾਲ ਕੋਚ, ਦੇਸਰਾਜ ਡੀ.ਪੀ.ਈ ਹਾਜ਼ਰ ਸਨ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਲੱਗਭਗ 800 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।

 

Tags: Santosh Kumari Kataria , Balachaur , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD