Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਬਿਮਾਰੀਆਂ ਤੋਂ ਮੁਕਤ ਤੰਦਰੁਸਤ ਜੀਵਨ ਬਤੀਤ ਕਰਨ ਲਈ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣਾ ਅਤਿ ਜ਼ਰੂਰੀ - ਡਾ. ਪ੍ਰੀਤੀ ਯਾਦਵ

“ਸਵੱਛਤਾ ਹੀ ਸੇਵਾ 2024” ਮੁਹਿੰਮ ਸਬੰਧੀ ਕੀਤੀ ਮੀਟਿੰਗ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 09 Sep 2024

Last updated on: Sep 09, 2024, 00:00 IST

ਆਪਣਾ ਆਲੇ-ਦੁਆਲਾ, ਜਿੱਥੇ ਅਸੀਂ ਰਹਿੰਦੇ ਹਾਂ ਅਤੇ ਜੀਵਨ ਬਸਰ ਕਰਦੇ ਹਾਂ, ਨੂੰ ਸਾਫ-ਸੁਥਰਾ ਰੱਖਣਾ ਅਤਿ ਜ਼ਰੂਰੀ ਹੈ ਕਿਉੰਕਿ ਜੇਕਰ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਹੋਵੇਗਾ ਤਾਂ ਹੀ ਅਸੀਂ ਬਿਮਾਰੀਆਂ ਤੋਂ ਮੁਕਤ ਹੋ ਕੇ ਤੰਦਰੁਸਤ ਰਹਾਂਗੇ। ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਸ਼ੁਰੂ ਕਰ ਦਿੱਤਾ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ ਜ਼ਿਲ੍ਹਾ ਸਭ ਹੀ ਸਾਫ਼ ਸੁਥਰੇ ਆਪਣੇ ਆਪ ਹੋ ਜਾਣਗੇ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ  “ਸਵੱਛਤਾ ਹੀ ਸੇਵਾ 2024” ਮੁਹਿੰਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ “ਸੁਭਾਅ ਸਵੱਛਤਾ ਸੰਸਕਾਰ ਸਵੱਛਤਾ” ਨੂੰ ਮੁੱਖ ਰੂਪ ਵਿੱਚ ਜਨ ਜਨ ਤੱਕ ਲਾਗੂ ਕੀਤਾ ਜਾਵੇਗਾ। 

ਉਨ੍ਹਾਂ ਮੁਹਿੰਮ ਦੇ ਤਿੰਨ ਮੁੱਖ ਸਤੰਭਾਂ “ਜਨ ਭਾਗੀਦਾਰੀ, ਸੰਪੂਰਨ ਸਵੱਛਤਾ ਅਤੇ ਸਫਾਈ ਮਿੱਤਰ ਸੁਰੱਖਿਆ ਸ਼ਿਵਿਰ” ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਾ. ਪ੍ਰੀਤੀ ਯਾਦਵ ਵੱਲੋਂ ਜੋਰ ਦੇ ਕੇ ਕਿਹਾ ਗਿਆ ਕਿ ਸਵੱਛ ਭਾਰਤ ਰਹੀ ਬਹੁਤ ਹੀ ਅਹਿਮ ਮੁਹਿੰਮ ਹੈ ਜਿਸ ਵਿੱਚ ਸ਼ਹਿਰੀ ਅਤੇ ਪੇਂਡੂ ਇਲਾਕਿਆ ਵਿੱਚ ਰਹਿਣ ਵਾਲੇ ਵਾਸੀਆਂ ਦੀ ਭਾਗੀਦਾਰੀ ਰਾਹੀਂ ਆਪਣੇ ਸ਼ਹਿਰਾਂ, ਘਰਾਂ ਅਤੇ ਪਿੰਡਾਂ ਨੂੰ ਸਾਫ-ਸੁਥਰਾ ਬਣਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿਸ ਵਿਚ ਬੱਸ ਸਟੈਂਡ, ਰੇਲਵੇ ਸਟੇਸ਼ਨ, ਬੀਚ, ਸੈਰ-ਸਪਾਟਾ ਸਥਾਨਾਂ, ਸਕੂਲਾਂ, ਕਾਲਜਾਂ, ਇਤਿਹਾਸਕ ਸਮਾਰਕ, ਵਿਰਾਸਤੀ ਸਥਾਨ, ਪਿੰਡਾਂ ਅਤੇ ਕਲੋਨੀਆਂ ਵਿਚ ਸਫਾਈ ਕੀਤੀ ਜਾਵੇਗੀ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ ਜਿਸ ਨਾਲ ਅਸੀਂ ਸਾਫ-ਸੁਥਰਾ ਤੇ ਤੰਦਰੁਸਤ ਵਾਤਾਵਰਣ ਸਿਰਜਣ ਵਿਚ ਸਫਲ ਹੋ ਸਕੀਏ। ਉਨ੍ਹਾਂ ਸਿੱਖਿਆ ਵਿਭਾਗ ਨੂੰ ਖਾਸ ਤੌਰ ਤੇ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣ।

ਉਨ੍ਹਾਂ ਇਸ ਸਵੱਛਤਾ ਅਭਿਆਨ ਸੰਬੰਧੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਅਭਿਆਨ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸਫਾਈ ਕੀਤੀ ਜਾਵੇਗੀ ਅਤੇ ਆਲੇ ਦੁਆਲੇ ਦੀ ਸਫਾਈ ਦਾ ਧਿਆਨ ਰੱਖਣ ਲਈ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਅਭਿਆਨ ਵਿੱਚ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਮਹਾਤਮਾ ਗਾਂਧੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਰੂਪਨਗਰ ਮਾਈਕਲ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ੍ਰੀ ਅਨੰਦਪੁਰ ਸਾਹਿਬ ਹਰਜੀਤਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਤਿਆਲ, ਬੀਡੀਪੀਓ ਹਰਕੀਰਤ ਸਿੰਘ, ਬੀਡੀਪੀਓ ਰਵਿੰਦਰ ਸਿੰਘ, ਬੀਡੀਪੀਓ ਈਸ਼ਾਨ ਚੌਧਰੀ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਸੀਡੀਪੀਓ ਨਿਖਿਲ ਅਰੋੜਾ, ਖੇਤੀਬਾੜੀ ਅਫਸਰ ਪੰਕਜ ਕੁਮਾਰ, ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰ ਅਤੇ ਹੋਰ ਸਮੂਹ ਵਿਭਾਗਾਂ ਤੋਂ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD