Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਅਧੀਨ ਖਮਾਣੋਂ ਬਲਾਕ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Sep 2024

Last updated on: Sep 09, 2024, 00:00 IST

ਮੁੱਖ ਮੰਤਰੀ ਸ. ਭਗਵ਼ੰਤ ਸਿੰਘ ਮਾਨ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ" ਸ਼ੁਰੂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਮੁੜ ਖੇਡਾਂ ਨਾਲ ਜੋੜਨਾਂ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਹੈ ਅਤੇ ਮੁੱਖ ਮੰਤਰੀ ਦੇ ਇਸ ਉਪਰਾਲੇ ਨੂੰ ਸੂਬੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅੱਜ ਸਾਡੇ ਵੱਡੀ ਗਿਣਤੀ ਖਿਡਾਰੀ ਦੇਸ਼ ਦੁਨੀਆਂ ਦੇ ਕੋਨੇ-ਕੋਨੇ ਵਿੱਚ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਵਿਖਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੀਜੇ ਸੀਜ਼ਨ ਅਧੀਨ ਖੇਡ ਸਟੇਡੀਅਮ, ਉੱਚਾ ਜਟਾਣਾ, ਵਿਖੇ ਬਲਾਕ ਖਮਾਣੋਂ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਹੌਸ਼ਲਾ ਅਫਜ਼ਾਈ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਆਧੁਨਿਕ ਸਾਜੋ ਸਮਾਨ ਤੇ ਟਰੇਨਿੰਗ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਖਿਡਾਰੀਆਂ ਨੂੰ ਜਿਥੇ ਖੇਡਣ ਲਈ ਬਿਹਤਰ ਮਾਹੌਲ ਮੁਹੱਈਆ ਹੋ ਰਿਹਾ ਹੈ, ਉਥੇ ਹੀ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਅਤੇ ਸਰਕਾਰੀ ਨੌਕਰੀਆਂ ਦੇ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ।

ਹਲਕਾ ਵਿਧਾਇਕ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰੇਕ ਪੱਖੋਂ ਖਿਡਾਰੀਆਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਲੋੜੀਂਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਖਿਡਾਰੀ ਪੰਜਾਬ ਨੂੰ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। 

ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਜਿਸ ਤਰ੍ਹਾਂ ਨਾਲ ਖੇਡਾਂ ਲਈ ਢੁਕਵਾਂ ਮਾਹੌਲ ਕਾਇਮ ਕੀਤਾ ਗਿਆ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨ ਲਈ ਅੱਗੇ ਆਉਣ।

ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਖੇਡਾਂ ਦੇ ਨਤੀਜਿਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਦੇ ਖੇਡ ਮੁਕਾਬਲਿਆਂ ਵਿੱਚ ਲੜਕਿਆਂ ਦੀ 17 ਸਾਲ ਉਮਰ ਵਰਗ ਦੇ 400 ਮੀਟਰ ਦੌੜ ਮੁਕਾਬਲੇ ਵਿੱਚ ਪ੍ਰਦੀਪ ਸਿੰਘ ਪਹਿਲੇ ਤੇ ਜੈਵੀਰ ਸਿੰਘ ਦੂਜੇ ਸਥਾਨ ਤੇ ਰਹੇ। ਜਦੋਂ ਕਿ ਇਸੇ ਉਮਰ ਵਰਗ ਦੇ 1500 ਮੀਟਰ ਦੀ ਦੌੜ ਦੇ ਮੁਕਾਬਲੇ ਵਿੱਚ ਪ੍ਰਦੀਪ ਸਿੰਘ ਪਹਿਲੇ, ਲਵਦੀਪ ਸਿੰਘ ਦੂਜੇ ਤੇ ਦਿਲਸ਼ਾਨ ਸਿੰਘ ਤੀਜੇ ਸਥਾਨ ਤੇ ਰਹੇ।      

ਲੜਕੀਆਂ ਦੇ 17 ਸਾਲ ਉਮਰ ਵਰਗ ਦੇ 100 ਮੀਟਰ ਦੌੜ ਵਿੱਚ ਖੁਸ਼ਪ੍ਰੀਤ ਕੌਰ ਪਹਿਲੇ 'ਤੇ ਸ਼ਰਨਜੀਤ ਕੌਰ ਦੂਜੇ ਸਥਾਨ 'ਤੇ ਰਹੀ ਜਦੋਂ ਕਿ 400 ਮੀਟਰ ਦੌੜ ਦੇ ਮੁਕਾਬਲੇ ਵਿੱਚ ਹਸਨਪ੍ਰੀਤ ਕੌਰ ਪਹਿਲੇ ਤੇ ਖੁਸ਼ਪ੍ਰੀਤ ਕੌਰ ਦੂਜੇ ਸਥਾਨ 'ਤੇ ਰਹੀ। ਲੜਕਿਆਂ ਦੇ 21 ਸਾਲ ਉਮਰ ਵਰਗ ਦੇ 100 ਮੀਟਰ ਦੌੜ ਵਿੱਚ ਕਰਨ ਕੁਮਾਰ ਪਹਿਲੇ, ਹਰਪ੍ਰਕਾਸ਼ ਸਿੰਘ ਦੂਜੇ ਤੇ ਸਤਿੰਦਰ ਸਿੰਘ ਤੀਜੇ ਸਥਾਨ 'ਤੇ ਰਹੇ।

ਇਸੇ ਦੌਰਾਨ ਨੋਡਲ ਅਫ਼ਸਰ "ਖੇਡਾਂ ਵਤਨ ਪੰਜਾਬ ਦੀਆਂ" ਤੇ ਸੀਨੀਅਰ ਬਾਸਕਟਬਾਲ ਕੋਚ ਸ. ਰਾਹੁਲਦੀਪ ਸਿੰਘ ਨੇ ਦੱਸਿਆ ਕਿ ਪੁਰਸ਼ਾਂ ਦੇ 41 ਤੋਂ 50 ਸਾਲ ਉਮਰ ਵਰਗ ਦੇ 400 ਮੀਟਰ ਦੌੜ ਮੁਕਾਬਲੇ ਵਿੱਚ ਹਰਦੀਪ ਸਿੰਘ ਪਹਿਲੇ ਤੇ ਪਰਗਟ ਸਿੰਘ ਦੂਜੇ ਸਥਾਨ 'ਤੇ ਰਹੇ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲੇ ਵਿੱਚ ਸ਼੍ਰੀ ਗੁਰੂ ਅਮਰਦਾਸ ਸਕੂਲ ਭਾਮੀਆਂ ਦੀ ਟੀਮ ਨੇ ਅਕਾਲ ਅਕੈਡਮੀ ਖਮਾਣੋਂ ਦੀ ਟੀਮ ਨੂੰ 5-4 ਦੇ ਫਰਕ ਨਾਲ ਹਰਾਇਆ।

ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲੇ ਵਿੱਚ ਪਿੰਡ ਰਿਆ ਦੀ ਟੀਮ ਨੇ ਉਮਾ ਰਾਣਾ ਪਬਲਿਕ ਸਕੂਲ ਸੰਘੋਲ ਦੀ ਟੀਮ ਨੂੰ 4-0 ਦੇ ਫਰਕ ਨਾਲ ਹਰਾਇਆ। ਜਦੋਂ ਕਿ ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲੇ ਵਿੱਚ ਉਮਾ ਰਾਣੀ ਪਬਲਿਕ ਸਕੂਲ ਸੰਘੋਲ ਦੀ ਟੀਮ ਮਾਲਵਾ ਯੁਵਕ ਕਲੱਬ ਜਟਾਣਾ ਉੱਚਾ ਦੀ ਟੀਮ ਨੂੰ 4-0 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ।

ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲੇ ਵਿੱਚ ਮਾਲਵਾ ਯੁਵਕ ਕਲੱਬ ਜਟਾਣਾ ਉੱਚਾ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੀ ਟੀਮ ਨੂੰ 1-0 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ। ਇਸੇ ਤਰ੍ਹਾਂ ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲੇ ਵਿੱਚ ਖੇੜੀ ਨੋਧ ਸਿੰਘ ਦੀ ਟੀਮ ਸਰਕਾਰੀ ਹਾਈ ਸਕੂਲ ਸੰਘੋਲ ਦੀ ਟੀਮ ਨੂੰ 4-0 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ(ਸੈਕੰਡਰੀ) ਸ਼੍ਰੀ ਸੁਸ਼ੀਲ ਨਾਥ, ਸਿੱਖਿਆ ਵਿਭਾਗ ਦੇ ਡੀ.ਐਮ. ਖੇਡਾਂ ਜਸਵੀਰ ਸਿੰਘ, ਸਕੂਲ ਆਫ ਐਮੀਨੈਂਸ ਖਮਾਣੋਂ ਕਲਾਂ ਦੇ ਪ੍ਰਿੰਸੀਪਲ ਮਨੋਜ ਕੁਮਾਰ ਪੁਸ਼ਕਰਨਾ, ਪੀ.ਟੀ.ਆਈ. ਗੁਰਪ੍ਰੀਤ ਸਿੰਘ, ਲੈਕਚਰਾਰ ਰੂਪਪ੍ਰੀਤ ਕੌਰ, ਅਥਲੈਟਿਕਸ ਕੋਚ ਲਖਵੀਰ ਸਿੰਘ, ਹੈਂਡਬਾਲ ਕੋਚ ਕੁਲਵਿੰਦਰ ਸਿੰਘ, ਹਾਕੀ ਕੋਚ ਮਨੀਸ਼ ਕੁਮਾਰ, ਫੁਟਬਾਲ ਕੋਚ ਸੁਖਦੀਪ ਸਿੰਘ, ਜਿਮਨਾਸਟਿਕ ਕੋਚ ਮਨੋਜ ਕੁਮਾਰ, ਕੁਸ਼ਤੀ ਕੋਚ ਮਨਜੀਤ ਸਿੰਘ, ਵਾਲੀਬਾਲ ਕੋਚ ਯਾਦਵਿੰਦਰ ਸਿੰਘ, ਅਥਲੈਟਿਕਸ ਕੋਚ ਭੁਪਿੰਦਰ ਕੌਰ, ਖੋਹ-ਖੋਹ ਕੋਚ ਵੀਰਾਂ ਦੇਵੀ, ਮਨਦੀਪ ਸਿੰਘ, ਰੋਹਿਤ ਕੁਮਾਰ, ਨੋਡਲ ਅਫ਼ਸਰ ਸੱਭਿਆਚਾਰਕ ਗਤਿਵਿਧੀਆਂ ਸ਼੍ਰੀਮਤੀ ਰੂਪ ਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD