Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਕੀਤਾ ਰਿਲੀਜ਼

ਧਰਮ ਦੇ ਖੇਤਰ ’ਚ ਗੁਰਮਤਿ ਫਲਸਫੇ ਨੂੰ ਅੱਗੇ ਲਿਜਾਣ ਦਾ ਕਾਰਜ ਵਿਲੱਖਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

SGPC, Book, Religious, Dharmik,Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 09 Sep 2024

Last updated on: Sep 09, 2024, 00:00 IST

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਯੋਜਿਤ ਇਕ ਸਮਾਰੋਹ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਰਿਲੀਜ਼ ਕੀਤਾ ਗਿਆ। ਪੁਸਤਕ ਰਿਲੀਜ਼ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੰਦਿਆਂ ਕਿਹਾ ਕਿ ਪੰਥਕ ਸਖਸ਼ੀਅਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਲਗਾਤਾਰ ਆਪਣੇ ਕਾਰਜਾਂ ਵਿਚ ਨਿਰੰਤਰ ਕਾਰਜਸ਼ੀਲ ਹਨ ਅਤੇ ਉਨ੍ਹਾਂ ਵੱਲੋਂ ਹਮੇਸ਼ਾ ਧਾਰਮਕ, ਸਮਾਜਕ ਅਤੇ ਰਾਜਨੀਤਕ ਖੇਤਰ ਵਿਚ ਰੁੱਝੇ ਰਹਿਣ ਦੇ ਬਾਵਜੂਦ ਗੁਰਮਤਿ ਅਧਾਰਤ ਪੁਸਤਕਾਂ ਲਿਖਕੇ ਧਰਮ ਅਤੇ ਭਾਸ਼ਾ ਦੇ ਵਿਕਾਸ ਵਿਚ ਅਜਿਹਾ ਵੱਡਮੁੱਲਾ ਖਜ਼ਾਨਾ ਸਰਮਾਏ ਦੇ ਰੂਪ ਵਿਚ ਦੇ ਕੇ ਮਾਰਗ ਦਰਸ਼ਨ ਕੀਤਾ ਜਾ ਰਿਹਾ, ਜੋ ਹਰ ਇਕ ਦੇ ਹਿੱਸੇ ਨਹੀਂ ਆਉਂਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਬਡੂੰਗਰ ਵੱਲੋਂ ਧਰਮ ਦੇ ਖੇਤਰ ਵਿਚ ਗੁਰਮਤਿ ਫਲਸਫੇ ਨੂੰ ਅੱਗੇ ਤੋਰਨ ਦਾ ਪੂਰੀ ਦਿ੍ਰੜਤਾ ਨਾਲ ਕੀਤਾ ਜਾ ਰਿਹਾ ਕਾਰਜ ਇਸ ਕਰਕੇ ਵਿਲੱਖਣ ਹੈ ਕਿਉਂਕਿ ਅਜੌਕੇ ਸਮੇਂ ਅਤੇ ਭਵਿੱਖ ਵਿਚ ਦਰਪੇਸ਼ ਚੁਣੌਤੀਆਂ ਵਿਚੋਂ ਨਿਕਲਣ ਦੀ ਜੀਵਨ ਜਾਂਚ ਗੁਰਮਤਿ ਫਲਸਫੇ ਵਿਚੋਂ ਹੀ ਮਿਲ ਸਕਦੀ ਹੈ ਇਸ ਕਰਕੇ ਅਰਦਾਸ ਕਰਦਾ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਮਾਤਮਾ ਹੋਰ ਵੀ ਕਾਰਜ ਕਰਨ ਦੇ ਸਮਰੱਥ ਬਣਾਉਣ ਅਤੇ ਹਮੇਸ਼ਾ ਆਪਣੀਆਂ ਲਿਖਤਾਂ ਰਾਹੀਂ ਸਾਰਿਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ। 

ਪੁਸਤਕ ਰਿਲੀਜ਼ ਕਰਨ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਜਥੇ. ਗੁਰਚਰਨ ਸਿੰਘ ਗਰੇਵਾਲ, ਮੈਂਬਰ ਅਮਰਜੀਤ ਸਿੰਘ ਚਾਵਲਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਮੰਗਵਿੰਦਰ ਸਿੰਘ ਖਾਪਰਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵਿੰਡ, ਮੈਂਬਰ ਬਾਬਾ ਬੂਟਾ ਸਿੰਘ, ਮੈਂਬਰ ਸੁਖਵਰਸ਼ ਸਿੰਘ ਪਨੂੰ, ਮੈਂਬਰ ਜਗਜੀਤ ਸਿੰਘ ਤਲਵੰਡੀ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ, ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਅਵਤਾਰ ਸਿੰਘ ਰਿਆ, ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਦਰਸ਼ਨ ਸਿੰਘ ਮੋਠਾਵਾਲੀ, ਮੈਂਬਰ ਗੁਰਮੀਤ ਸਿੰਘ ਬੂਹ, ਸੈਕਟਰੀ ਜਗਦੀਪ ਸਿੰਘ ਚੀਮਾ, ਡਾਇਰੈਕਟੋਰੇਟ ਦੇ ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਮੈਡਮ ਸਤਵੰਤ ਕੌਰ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸਿਮਰਜੀਤ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

 

Tags: SGPC , Book , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD