Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸੰਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਮਾਗਮਾਂ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Sep 2024

Last updated on: Sep 09, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ 15, 16, 17 ਅਤੇ 18 ਸਤੰਬਰ ਨੂੰ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਤਾਂ ਜੋ ਸੰਗਤਾਂ ਨੰੁ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਇਹਨਾਂ ਸਮਾਗਮਾਂ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ।

ਇਸ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਐੱਸ. ਪੀ, ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੀ. ਡਬਲਯ.ੂ ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸੜਕਾਂ ਤੇ ਰਸਤਿਆਂ ਵਿੱਚ ਪਏ ਟੋਇਆ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਵਾਹਨਾਂ ਨੂੰ ਕੋਈ ਦਿੱਕਤ ਨਾ ਆਵੇ।

ਉਹਨਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਸ੍ਰੀ ਗੋਇੰਦਵਾਲ ਸਾਹਿਬ ਸ਼ਹਿਰ ਦੀ ਸਾਫ਼-ਸਫ਼ਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਵੁੇਖਦਿਆਂ ਵਾਹਨਾਂ ਨੂੰ ਖੜ੍ਹਾ ਕਰਨ ਲਈ ਪਾਰਕਿੰਗ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ ਅਤੇ ਸੰਗਤਾਂ ਦੀ ਸਹੂਲਤ ਲਈ ਆਰਜ਼ੀ ਪੈਖਾਨਿਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।

ਉਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਸਮਾਗਮਾਂ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਤੇ ਲਾਇਟਾਂ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ ਅਤੇ ਸੰਗਤਾਂ ਦੀ ਸਹੂਲਤ ਲਈ ਗੁਰੂਦੁਆਰਾ ਸਾਹਿਬ ਨੂੰ ਆਉਣ-ਜਾਣ ਵਾਲੇ ਰਸਤਿਆਂ ਦੀ ਮਾਰਕਿੰਗ ਕੀਤੀ ਜਾਵੇ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਮੈਡੀਕਲ ਸਹੂਲਤ ਪ੍ਰਦਾਨ ਕਰਨ ਲਈ ਮੈਡੀਕਲ ਟੀਮਾਂ ਦਾ ਗਠਨ ਕਰਕੇ ਸਮਾਗਮਾਂ ਦੌਰਾਨ ਉਹਨਾਂ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੌਰਾਨ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਉਹਨਾਂ ਕਿਹਾ ਕਿ  ਇਸ ਦੌਰਾਨ ਸੀ. ਸੀ. ਟੀ. ਵੀ ਕੈਮਰਿਆਂ ਰਾਹੀਂ ਵੀ ਪੂਰੀ ਚੌਕਸੀ ਰੱਖੀ ਜਾਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD