Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ- ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

ਜਲਦ ਤੋਂ ਜਲਦ ਸੜਕ ਬਣਾਉਣ ਦਾ ਕੰਮ ਕੀਤਾ ਜਾਵੇ ਪੂਰਾ, ਅਧਿਕਾਰੀਆਂ ਨੂੰ ਦਿੱਤੇ ਆਦੇਸ਼

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 09 Sep 2024

Last updated on: Sep 09, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸ਼ਹਿਰ ਦੇ ਵਿਕਾਸ ਲਈ ਕਾਰਜਸ਼ੀਲ ਹੈ। ਸ਼ਹਿਰਾਂ ਦੇ ਵਿਕਾਸ ਵਿਚ ਵਾਧਾ ਕਰਦਿਆਂ ਗਲੀਆਂ—ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਨਿਰੀਖਣ ਕੀਤਾ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂ ਬਣ ਰਹੀ ਸੜਕ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਮੋਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਸ਼ਹਿਰਾਂ ਅੰਦਰ ਵੱਧ ਤੋਂ ਵੱਧ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਦੇ ਕੰਮਾਂ ਦੇ ਟੈਂਡਰ ਲਗਾਏ ਜਾ ਰਹੇ ਹਨ ਤੇ ਜਲਦ ਤੋਂ ਜਲਦ ਟੈਂਡਰ ਪ੍ਰਕਿਰਿਆ ਕਰਨ ਉਪਰੰਤ ਠੇਕੇਦਾਰ ਨੂੰ ਕੰਮ ਅਲਾਟ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਜੈ ਕਲੋਨੀ ਦੇ ਬਾਹਰ ਵਾਲੀ ਸੜਕ ਦਾ ਕੰਮ ਵੀ ਪ੍ਰਗਤੀ ਅਧੀਨ ਜ਼ੋ ਕਿ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਸੁਖਾਵੇ ਢੰਗ ਨਾਲ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਸੜਕ ਦਾ ਬੁਰਾ ਹਾਲ ਸੀ ਪਰ ਮੌਜੂਦਾ ਸਰਕਾਰ ਦੇ ਸੱਤਾ ਵਿਚ ਆਉਣ ਸਾਰ ਹੀ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।

ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਵਿਚ ਢਿਲ ਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਠੇਕੇਦਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਬਣਾਉਣ ਦਾ ਮਟੀਰੀਅਲ ਉਚ ਗੁਣਵਤਾ ਦਾ ਹੋਵੇ, ਉਨਤਾਈ ਪਾਈ ਜਾਣ *ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨੇੜੇ ਬਣੇ ਵਾਟਰ ਵਰਕਸ ਦਾ ਦੌਰਾ ਵੀ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਦੇ ਸਬੰਧ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਈਓ ਨਗਰ ਕੌਸਲ ਸ੍ਰੀ ਜਗਸੀਰ ਸਿੰਘ, ਬਿਜਲੀ ਬੋਰਡ ਕਾਰਜਕਾਰੀ ਇੰਨਜੀਨੀਅਰ ਸ੍ਰੀ ਰਜਿੰਦਰ ਕੁਮਾਰ, ਜੇ.ਈ ਨਗਰ ਕੌਂਸਲ ਸ੍ਰੀ ਜਗਜੀਤ ਸਿੰਘ, ਬਲਾਕ ਪ੍ਰਧਾਨ ਸ੍ਰੀ ਰਾਜ ਅਹੁਜਾ ਆਦਿ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD