Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ , 09 Sep 2024

Last updated on: Sep 09, 2024, 00:00 IST

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਫਿਰੋਜ਼ਪੁਰ ਦੇ ਬਲਾਕ ਜ਼ੀਰਾ, ਘੱਲ ਖੁਰਦ ਅਤੇ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਲਾਕ ਘੱਲਖੁਰਦ ਅਧੀਨ ਆਉਂਦੇ ਖਿਡਾਰੀਆਂ ਦੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਬਲਾਕ ਗੁਰੂਹਰਸਹਾਏ ਦੇ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਅਤੇ ਬਲਾਕ ਜ਼ੀਰਾ ਦੇ ਸਸਸ ਸਕੂਲ(ਲੜਕੇ) ਜ਼ੀਰਾ ਵਿਖੇ ਹੋਈ।

ਬਲਾਕ ਗੁਰੂਹਰਸਹਾਏ ਦੇ ਖੇਡ ਮੁਕਾਬਲਿਆਂ ਵਿੱਚ ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ, ਬਲਾਕ ਜ਼ੀਰਾ ਦੇ ਖੇਡ ਮੁਕਾਬਲਿਆਂ ਵਿੱਚ ਸ਼੍ਰੀ ਨਰੇਸ਼ ਕਟਾਰੀਆ ਅਤੇ ਬਲਾਕ ਘੱਲ ਖੁਰਦ ਦੇ ਖੇਡ ਮੁਕਾਬਲਿਆਂ ਵਿੱਚ ਰਜਿਸ਼ਟਰਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਸ਼੍ਰੀ ਗਜ਼ਲਪ੍ਰੀਤ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ। ਗੁਰੂਹਰਸਹਾਏ ਦੇ ਖੇਡ ਮੁਕਾਬਲਿਆਂ ਵਿੱਚ ਐਸ.ਡੀ.ਐਮ ਗੁਰੂਹਰਸਹਾਏ ਸ਼੍ਰੀ ਗਗਨਦੀਪ ਸਿੰਘ, ਜ਼ੀਰਾ ਵਿਖੇ ਐਸ.ਡੀ.ਐਮ ਜ਼ੀਰਾ ਸ਼੍ਰੀ ਗੁਰਮੀਤ ਸਿੰਘ ਅਤੇ ਘੱਲ ਖੁਰਦ ਵਿਖੇ ਐਸ.ਡੀ.ਐਮ ਫਿਰੋਜ਼ਪੁਰ ਸ਼੍ਰੀ ਹਰਕਮਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫਿਰੋਜ਼ਪੁਰ ਸ਼੍ਰੀ ਮਲਕੀਤ ਥਿੰਦ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਹ ਇੱਕ ਬਹੁਤ ਵਧੀਆ ਪਲੇਟਫਾਰਮ ਬਣਾਇਆ ਗਿਆ ਹੈ ਤੇ ਇੱਥੋ ਖੇਡ ਕੇ ਅਗਾਂਹ ਨੌਜਵਾਨ ਜ਼ਿਲ੍ਹਾ ਅਤੇ ਰਾਜ ਪੱਧਰ ਦੀਆ ਖੇਡਾਂ ਵਿੱਚ ਭਾਗ ਲੈ ਸਕਦੇ ਹਨ। 

ਉਨ੍ਹਾਂ ਕਿਹਾ ਕਿ ਖੇਡਾਂ ਨਾਲ ਨੌਜਵਾਨ ਸਰੀਰਕ ਪੱਖੋਂ ਤਾਂ ਮਜ਼ਬੂਤ ਹੁੰਦਾ ਹਨ ਨਾਲ ਹੀ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ।  ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਸ਼੍ਰੀ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ ਘੱਲ ਖੁਰਦ ਵਿਖੇ ਕਬੱਡੀ ਨੈਸ਼ਨਲ ਸਟਾਈਲ(ਲੜਕੀਆਂ) ਗੇਮ ਅੰ. 14 ਵਿੱਚ ਸਸਸਸ ਮੁੱਦਕੀ ਨੇ ਪਹਿਲਾ ਸਥਾਨ ਅਤੇ ਸਹਸ ਲੱਲੇ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ 17 ਵਿੱਚ ਸਹਸ ਲੱਲੇ ਨੇ ਪਹਿਲਾ ਸਥਾਨ ਤੇ ਸਹਸ ਤੂੰਬੜ ਭੰਨ ਨੇ ਦੂਸਰਾ ਸਥਾਨ ਹਾਸਿਲ ਕੀਤਾ।  

ਬਲਾਕ ਜ਼ੀਰਾ ਵਿਖੇ ਅੰ-14 ਗੇਮ ਅਥਲੈਟਿਕਸ ਲੰਬੀ ਛਾਲ ਵਿੱਚ ਜੀਵਨ ਮੱਲ ਸਸਸ ਸਕੂਲ ਜ਼ੀਰਾ ਦੀਆਂ ਵਿਦਿਆਰਥਣਾਂ ਸੁਧਾ ਕੁਮਾਰੀ ਨੇ ਪਹਿਲਾਂ , ਪ੍ਰਭਵੀਰ ਕੌਰ ਨੇ ਦੂਸਰਾ ਅਤੇ ਕਿਸਮਤ ਕੌਰ ਨੇ ਤੀਸਰਾ ਸਥਾਨ ਅਤੇ ਅੰ- 17 ਵਿੱਚ ਅਵਸਥਾ ਕੌਰ ਨੇ ਪਹਿਲਾਂ ਅਤੇ ਕਿਰਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਬਲਾਕ ਗੁਰੂਹਰਸਹਾਏ ਵਿਖੇ ਕਬੱਡੀ ਨੈਸ਼ਨਲ ਸਟਾਈਲ(ਲੜਕੀਆਂ) ਗੇਮ ਵਿੱਚ ਅੰ. 14 ਵਿੱਚ ਚੱਕ ਮਹੰਤਾਂ ਵਾਲਾ ਨੇ ਪਹਿਲਾ ਅਤੇ ਚਾਹ ਬੋਹੜੀਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ। 

ਇਸੇ ਤਰ੍ਹਾਂ ਅੰ-17 ਵਿੱਚ ਸੋਹਣਗੜ੍ਹ ਨੇ ਪਹਿਲਾ, ਮੋਹਨ ਕੇ ਹਿਠਾੜ ਨੇ ਦੂਸਰਾ ਅਤੇ ਚੱਕ ਪੰਜੇ ਕੇ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਰ ਕੋਚ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਸਨ। 

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD