Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਸਰਕਾਰੀ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਨਾ ਚਾੜਨ ਵਾਲੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 09 Sep 2024

Last updated on: Sep 09, 2024, 00:00 IST

ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਵਿਭਾਗ ਦੇ ਕੰਮ ਵਿੱਚ ਤੇਜੀ ਲਿਆਉਣ। ਉਨ੍ਹਾਂ ਨੇ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਜਮਾਂਬੰਦੀ ਦੇ ਕੰਮਾਂ ਵਿੱਚ ਲੋਕ ਕਾਫੀ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਮਾਂਬੰਦੀ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ   ਕਿਹਾ ਕਿ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਹਰ ਹਾਲਤ ਵਿੱਚ ਕਲੀਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਹਫਤੇ ਸੇਵਾ ਕੇਂਦਰਾਂ ਦੀ ਪੈਂਡੈਂਸੀ ਦਾ ਜਾਇਜਾ ਲਿਆ ਜਾਵੇਗਾ ਅਤੇ ਪੈਂਡੈਂਸੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਨਿਸ਼ਚਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ। 

ਸ੍ਰੀ ਥੋਰੀ ਨੇ ਬਲਾਕ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਓ:ਡੀ:ਐਫ ਸਕੀਮ ਅਧੀਨ ਹਰੇਕ ਬਲਾਕ ਵਿੱਚ 20-20 ਪਾਖਾਨੇ ਬਣਾਏ ਜਾਣ। ਇਸ ਮੌਕੇ ਵਧੀਕ  ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਸ੍ਰੀਮਤੀ ਪਰਮਜੀਤ ਕੋਰ ਨੇ ਦੱਸਿਆ ਕਿ ਜਿਲੇ ਦੇ 703 ਪਿੰਡਾਂ ਵਿੱਚ ਪਾਖਾਨੇ ਬਣਾਏ ਜਾਣੇ ਹਨ, ਜਿੰਨਾਂ ਵਿੱਚ 57 ਪਾਖਾਨੇ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ 646 ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਰਫੇਸੀ ਕੇਸਾਂ ਵਿੱਚ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਸਰਫੇਸੀ ਕੇਸਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਂਕਾਂ ਨਾਲ ਤਾਲਮੇਲ ਕਰਕੇ ਸਰਫੇਸੀ ਕੇਸਾਂ ਅਧੀਨ ਬਣਦੇ ਕਬਜੇ ਬੈਂਕਾਂ ਨੂੰ ਦਿਵਾਏ ਜਾਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ,  ਸਹਾਇਕ ਕਮਿਸ਼ਨਰ ਮੈਡਮ ਸੋਨਮ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ,  ਐਸ:ਡੀ:ਐਮ ਅਜਨਾਲਾ, ਸ੍ਰ ਅਰਵਿੰਦਰ ਸਿੰਘ, ਐਸ:ਡੀ:ਐਮ ਬਾਬਾ ਬਾਕਲਾ ਸ੍ਰ ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਲੋਪੋਕੇ ਮੈਡਮ ਅਮਨਦੀਪ ਕੂਰ ਘੁੰਮਣ, ਵਧੀਕ  ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜਤ ਓਬਰਾਏ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD