Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

’ਖੇਡਾਂ ਵਤਨ ਪੰਜਾਬ ਦੀਆਂ’ ’ਚੋਂ ਨਿਕਲੇ ਖਿਡਾਰੀ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ਤੱਕ ਚਮਕਾਉਣਗੇ : ਗੁਰਦੇਵ ਸਿੰਘ ਦੇਵ ਮਾਨ

’ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ’ਚ ਲਿਆਂਦਾ : ਹਰਮੀਤ ਸਿੰਘ ਪਠਾਣਮਾਜਰਾ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਪਟਿਆਲਾ , 09 Sep 2024

Last updated on: Sep 09, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪੱਧਰੀ ਖੇਡਾਂ ਦੇ ਦੂਜ ਫ਼ੇਜ ਦੇ ਮੁਕਾਬਲੇ ਅੱਜ ਸ਼ੁਰੂ ਹੋਏ। ਸਨੌਰ ਤੇ ਭੁਨਰਹੇੜੀ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਬਲਾਕ ਨਾਭਾ ਦੇ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਰਵਾਈ।

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ’ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ’ਖੇਡਾਂ ਵਤਨ ਪੰਜਾਬ ਦੀਆਂ’ ’ਚੋਂ ਨਿਕਲੇ ਖਿਡਾਰੀ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਚਮਕਾਉਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਚੰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ। ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਦੂਜੇ ਫ਼ੇਜ਼ ਵਿੱਚ ਛੇ ਬਲਾਕ ਸਨੌਰ, ਘਨੌਰ, ਨਾਭਾ, ਭੁਨਰਹੇੜੀ, ਰਾਜਪੁਰਾ ਅਤੇ ਸਮਾਣਾ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਇਨ੍ਹਾਂ ਟੂਰਨਾਮੈਂਟ ਵਿੱਚ ਅੱਜ ਪਹਿਲੇ ਦਿਨ 6 ਹਜ਼ਾਰ ਤੋਂ ਵੱਧ ਖਿਡਾਰੀ ਅਤੇ ਖਿਡਾਰਨਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ।

ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਘਨੌਰ ਦੇ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੇ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਪ੍ਰਦੀਪ ਸਿੰਘ ਘਨੌਰ ਨੇ ਪਹਿਲਾ, ਨਵਜੋਤ ਸਿੰਘ ਕਪੂਰ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਅੰਡਰ-17 ਲੜਕੀਆਂ ਵਿੱਚ 200 ਮੀਟਰ ਦੌੜ ਵਿੱਚ ਖੁਸ਼ਪ੍ਰੀਤ ਕੌਰ ਸਿੰਘਪੁਰਾ ਨੇ ਪਹਿਲਾ, ਖੂਸਪ੍ਰੀਤ ਕੌਰ ਸਿੰਘਪੁਰਾ ਨੇ ਦੂਜਾ ਅਤੇ ਸਿਮਰਜੋਤ ਕੌਰ ਸਤਪਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਬਲਾਕ ਸਮਾਣਾ ਵਿੱਚ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਕੋਮਲਪ੍ਰੀਤ ਕੌਰ ਫ਼ਤਿਹਗੜ੍ਹ ਛੰਨਾ ਨੇ ਪਹਿਲਾ, ਰਜਨੀਦੇਵੀ ਕਰਹਾਲੀ ਸਾਹਿਬ ਨੇ ਦੂਜਾ ਅਤੇ ਕੋਮਲ ਕੌਰ ਸਰਕਾਰੀ ਸਕੂਲ ਮਰਦਾਹੇੜੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਭੁਨੇਰਹੇੜੀ ਦੇ ਵਾਲੀਬਾਲ ਅੰਡਰ-21 (ਮੈਨ) ਦੇ ਫਾਈਨਲ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਪਬਲਿਕ ਸਕੂਲ ਦੇਵੀਗੜ੍ਹ ਦੀ ਟੀਮ ਨੇ ਬੀ.ਐਮ. ਪਬਲਿਕ ਡਾਂਡੀਆ ਨੂੰ ਹਰਾ ਕਿ ਜਿੱਤ ਹਾਸਲ ਕੀਤੀ। 

ਅੰਡਰ-17 ਲੜਕੀਆਂ ਵਿੱਚ ਪੈਪਸੂ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਬ੍ਰਿਟਿਸ਼ ਪਬਲਿਕ ਸਕੂਲ ਨੂੰ ਹਰਾ ਕਿ ਜਿੱਤ ਹਾਸਲ ਕੀਤੀ। ਕਬੱਡੀ ਸਰਕਲ ਸਟਾਈਲ ਅੰਡਰ-17 ਲੜਕੇ ਸ.ਸ.ਸ.ਭੁਨਰਹੇੜੀ ਦੀ ਟੀਮ ਨੇ ਐਨ.ਐਫ.ਐਸ ਬੰਗਰ ਦੀ ਟੀਮ ਨੂੰ ਹਰਾ ਕਿ ਜਿੱਤ ਹਾਸਲ ਕੀਤੀ।

ਬਲਾਕ ਨਾਭਾ ਦੇ ਐਥਲੈਟਿਕਸ ਅੰਡਰ-17 ਈਵੈਂਟ 3000 ਮੀਟਰ ਵਾਕ ਦੇ ਫਾਈਨਲ ਮੁਕਾਬਲਿਆਂ ਵਿੱਚ ਰਿਹਾਨ ਸ.ਸ.ਸ. ਢੀਂਗੀ ਨੇ ਪਹਿਲਾ, ਆਕਾਸ਼ਦੀਪ ਸਿੰਘ ਨੇ ਦੂਜਾ ਅਤੇ ਮੋਹਨ ਭਾਦਸੋਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ  ਤਰ੍ਹਾਂ ਲੜਕੀਆਂ ਵਿੱਚ ਅਰਸ਼ਦੀਪ ਕੌਰ ਸ.ਸ.ਸ ਢੀਂਗੀ ਨੇ ਪਹਿਲਾ ਅਤੇ ਸਿਮਰਨ ਕੌਰ ਸ.ਸ.ਸ ਢੀਂਗੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਖੋ ਖੋ ਅੰਡਰ-14 ਲੜਕੇ ਖੇਡ ਮੁਕਾਬਲਿਆਂ ਵਿੱਚ ਸ.ਹ.ਸ ਬਿੰਨਾਹੜੀ ਨੇ ਪਹਿਲਾ, ਮੱਲ੍ਹੇਵਾਲ ਨੇ ਦੂਜਾ ਅਤੇ ਫ਼ਤਿਹਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ ਵਿਚ ਸ.ਸ.ਸ.ਸ ਮੱਲੇਵਾਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਲੜਕੀਆਂ ਵਿੱਚ ਭਾਈ ਕਾਨ੍ਹ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD