Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪੁੱਜਾ

ਡਾ.ਓਬਰਾਏ ਨੇ ਹੁਣ ਤੱਕ 371 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਹੇਰ, ਸੰਧੂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 09 Sep 2024

Last updated on: Sep 09, 2024, 00:00 IST

ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ ਤੇ ਭੇਜੇ ਗਏ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। 

ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨਾਂ ਦੱਸਿਆ ਕਿ ਜਦ ਉਨਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ 'ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।

ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ। ਚੇਅਰਮੈਨ ਚੇਤਨਪੁਰਾ, ਮੰਨੂੰ ਮੱਲੀ ਬੋਹੜਵਾਲਾ, ਕੁਲਵੰਤ ਸਿੰਘ ਬਾਬਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD