Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ - ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਡੇਂਗੂ ਸੀਜਨ ਦੋਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Sep 2024

Last updated on: Sep 09, 2024, 00:00 IST

ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ  ਚੱਲ ਰਹੇ ਬਰਸਾਤੀ ਸੀਜਨ ਦੌਰਾਨ  ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਲੋਕਾਂ ਨੂੰ ਡੇਂਗੁ ਅਤੇ ਮਲੇਰੀਆਂ ਦੇ ਬਚਾਅ ਲਈ  ਡੇਂਗੂ ਵਿਰੋਧੀ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ  ਜਾਣ ਤਾਂ ਜੋ ਲੋਕਾਂ ਨੂੰ ਇਸ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।

ਉਹਨਾਂ  ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ, ਜੋ ਇੱਕ ਬਹੁਤ ਹੀ ਖਤਰਨਾਕ ਜੀਵ ਹੈ। ਉਹਨਾਂ ਸਾਰੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਏਰੀਏ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ  ਅਤੇ ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। 

ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਰਡ ਵਾਇਜ਼ ਜਾਗੁਰਕਤਾ ਕੈਂਪ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਨ੍ਹਾ ਦੀ ਚਲਾਨ ਕੱਟੇ ਜਾਣ। ਉਹਨਾਂ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡਾਂ ਵਿਚ ਵਿਸ਼ੇਸ਼ ਸਾਫ ਸਫਾਈ ਰੱਖ ਜਾਵੇ ਅਤੇ  ਵਰਕਸ਼ਾਪਾਂ ਵਿਚ ਪਏ ਪੁਰਾਣੇ ਟਾਇਰਾਂ ਵਿਚ ਬਾਰਿਸ਼ ਆਦਿ ਦਾ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ ।

ਉਹਨਾਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਪੇਂਡੂ ਏਰੀਏ ਵਿਚ ਨਰੇਗਾ ਮਜ਼ਦੂਰਾਂ ਦੀ ਸਹਾਇਤਾ ਨਾਲ ਨੀਵੀਆਂ ਥਾਵਾਂ ਤੇ ਕਾਲਾ ਤੇਲ ਪਵਾਇਆ ਜਾਵੇ। ਮੱਛਰ ਦੇ ਪੈਦਾ ਹੋਣ ਦੇ ਸਥਾਨ, ਖੜ੍ਹੇ ਪਾਣੀ ਦੇ ਸਰੋਤਾਂ ਆਦਿ ਤੇ ਮਿੱਟੀ ਪਵਾਈ ਜਾਵੇ ਅਤੇ ਪਿੰਡ ਦੀ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਰੱਖੀ ਜਾਵੇ, ਜੇਕਰ ਕਿਸੇ ਪਿੰਡ ਵਿੱਚ ਡੇਂਗੂ ਦੇ ਕੇਸ ਪਾਏ ਜਾਣ ਤਾਂ ਇਥੇ ਸਬੰਧਿਤ ਨਗਰ ਕੌਸਲਾਂ ਦੀ ਸਹਾਇਤਾਂ ਨਾਲ ਫੋਗਿੰਗ ਕਰਵਾਏ ਜਾਵੇ।

ਉਹਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਅਤੇ ਕਲੋਰੀਨੇਟ ਕਰਕੇ ਸਪਲਾਈ ਕੀਤਾ ਜਾਵੇ। ਸੀਵਰੇਜ਼ ਦਾ ਪਾਣੀ, ਪੀਣ ਵਾਲੇ ਪਾਣੀ ਵਿਚ ਮਿਲਣ ਤੋਂ ਰੋਕਣ ਲਈ ਲੀਕਜ਼ ਪੁਆਇੰਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿੱਥੇ ਵੀ ਪਾਣੀ ਦੀ ਲੀਕਜ ਹੁੰਦੀ ਹੈ ਉਸਨੂੰ ਤੁਰੰਤ ਬੰਦ ਕਰਵਾਇਆ ਜਾਵੇ।

ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਡੇਂਗੂ, ਮਲੇਰੀਏ ਅਤੇ ਪੀਣ ਵਾਲੇ ਅਸ਼ੁੱਧ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਵੇਰ ਦੀ ਸਭਾ ਦੇ ਵਿਚ ਸਕੂਲੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜਾਗਰੂਕਤਾਂ ਕੈਂਪ ਲਗਾਏ ਜਾਣ। ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡਾਂ ਅਤੇ ਜਨਤਕ ਥਾਵਾਂ,ਵਾਰਡ ਜਾਂ ਇਕੱਠਾਂ ਵਿਚ ਮਲੇਰੀਆਂ ਡੈਂਗੂ ਅਤੇ ਹੋਰ ਵੈਕਟਰ ਬੋਰਨ ਡਜ਼ੀਜ਼ ਦੇ ਫੈਲਣ ਅਤੇ ਬਚਾਅ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਵਾਉਣ ਦਾ ਪ੍ਰਬੰਧ ਕੀਤਾ ਜਾਵੇ ।

ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਸਾਰੇ ਸਿਵਿਲ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿਚ ਬ੍ਰੀਡਿੰਗ ਚੈਕਰਾਂ ਦੇ ਸਹਿਯੋਗ ਨਾਲ ਵੱਖ ਵੱਖ ਏਰੀਏ ਵਿਚ ਅਤੇ ਪੇਡੂ ਇਲਾਕੀਆ ਵਿੱਚ ਮੱਛਰਾਂ ਅਤੇ ਡੇਂਗੂ ਦੀ ਪੈਦਾਵਾਰ ਰੋਕਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਬਿਮਾਰੀਆਂ ਤੋ ਬਚਾਅ ਦੇ ਸਾਧਨਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਪੇਂਡੂ ਸਿਹਤ ਕਮੇਟੀਆਂ ਦੇ ਸਹਿਯੋਗ ਨਾਲ ਛੱਪੜਾਂ ਅਤੇ ਹੋਰ ਨੀਵੀਆਂ ਥਾਵਾਂ ਤੇ ਐਂਟੀ ਲਾਰਵੀਅਲ, ਕਾਲਾ ਤੇਲ ਪਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਪੈਸ਼ਲ ਫੀਵਰ ਸਰਵੇ ਹਾਈ ਰਿਸਕ ਏਰੀਏ ਅਤੇ ਸ਼ਹਿਰੀ ਏਰੀਏ ਵਿੱਚ ਕਰਵਾਇਆ ਜਾਵੇਗਾ। ਪਿੰਡਾਂ ਵਿੱਚ ਛੱਪੜਾਂ ਵਿੱਚ ਗੰਬੂਜੀਆਂ ਮੱਛੀਆਂ ਲਾਰਵੀਸਾਇਡਲ ਦਵਾਈਆਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਹਰ ਸ਼ੁੱਕਰਵਾਰ ਡਰਾਈ ਡੇ ਤੌਰ ਤੇ ਮਨਾਇਆ ਜਾ ਰਿਹਾ ਹੈ ਤਾਂ ਜੋ ਡੇਂਗੂ ਮਲੇਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ,ਇਸ ਤੋਂ ਇਲਾਵਾ ਜਿਸ ਏਰੀਏ ਵਿਚ ਡੈਂਗੂ ਦਾ ਕੇਸ ਪੋਜਟਿਵ ਨਿਕਲਦਾ ਹੈ। ਉਹਨਾਂ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ ।  

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ),ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ ਗਿੱਦੜਬਾਹਾ, ਜਿਲ੍ਹਾ ਐਪੀਡੀਮੋਲੋਜਿਸਟ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD