Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪਟਿਆਲਾ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਸਟੇਟ ਅਵਾਰਡ ਹਾਸਲ ਹੋਣਾ ਜ਼ਿਲ੍ਹੇ ਦੀ ਵੱਡੀ ਪ੍ਰਾਪਤੀ - ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਸਟੇਟ ਅਵਾਰਡੀ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਦਿੱਤੀ ਸ਼ਾਬਾਸ਼

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 10 Sep 2024

Last updated on: Sep 10, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਦੇ ਅਧਿਆਪਕਾਂ ਨੂੰ ਸਟੇਟ ਅਵਾਰਡ ਪ੍ਰਦਾਨ ਕੀਤੇ ਗਏ, ਇਨ੍ਹਾਂ ਵਿੱਚੋਂ 9 ਅਧਿਆਪਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹੋਣਾ ਜ਼ਿਲ੍ਹੇ ਦੀ ਵੱਡੀ ਤੇ ਮਾਣਮੱਤੀ ਪ੍ਰਾਪਤੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇਨ੍ਹਾਂ ਅਧਿਆਪਕਾਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਮੂਹ ਅਧਿਆਪਕਾਂ ਨੂੰ ਸ਼ਾਬਾਸ਼ ਦਿੰਦਿਆਂ ਸੱਦਾ ਦਿੱਤਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰਨਾ ਅਧਿਆਪਕਾਂ ਸਿਰ ਅਹਿਮ ਜਿੰਮੇਵਾਰੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਆਪਕ ਇਸ ਨੂੰ ਬਾਖ਼ੂਬੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਬੂਤ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਮੁੱਖ ਮੰਤਰੀ ਵੱਲੋਂ ਸਨਮਾਨਤ ਕਰਨਾ ਹੈ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜਿਸ ਤਰ੍ਹਾਂ ਬਿਹਤਰ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਉਸਦੇ ਮੱਦੇਨਜ਼ਰ ਸਟੇਟ ਅਵਾਰਡੀ ਅਧਿਆਪਕ ਆਪਣੇ ਸਕੂਲਾਂ ਵਿੱਚ ਸਿੱਖਿਆ ਲਈ ਹੋਰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਤਜਵੀਜਾਂ ਬਣਾਉਣ, ਜਿਸ ਲਈ ਲੋੜੀਂਦੇ ਫੰਡ ਤੁਰੰਤ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਨੇ ਸਾਰੇ ਸਕੂਲਾਂ ਨੂੰ ਗਰੀਨ ਸਕੂਲ ਬਣਾਉਣ 'ਤੇ ਵੀ ਜ਼ੋਰ ਦਿੱਤਾ।

ਸਟੇਟ ਅਵਾਰਡੀ ਅਧਿਆਪਕਾਂ ਵਿੱਚ ਭਗਵਾਨਪੁਰ ਜੱਟਾਂ ਸਕੂਲ ਦੇ ਪ੍ਰਿੰਸੀਪਲ ਮਨੋਹਰ ਲਾਲ, ਭਾਦਸੋਂ-2 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ, ਫ਼ਤਿਹਗੜ੍ਹ ਛੰਨਾ ਸਕੂਲ ਦੇ ਅੰਗਰੇਜੀ ਲੈਕਚਰਾਰ ਕੋਮਲਪ੍ਰੀਤ ਕੌਰ, ਥੂਹੀ ਸਕੂਲ ਦੇ ਹੈਡਮਿਸਟ੍ਰੈਸ ਪਰਮਜੀਤ ਕੌਰ, ਸਿਵਲ ਲਾਈਨ ਸਕੂਲ ਦੇ ਸਾਇੰਸ ਅਧਿਆਪਕਾ ਗਗਨਦੀਪ ਕੌਰ, ਮਾਡਲ ਟਾਊਨ ਸੈਂਟਰ ਹੈਡ ਟੀਚਰ ਜਸਪ੍ਰੀਤ ਕੌਰ, ਲੌਟ ਸਕੂਲ ਦੇ ਆਈ.ਟੀ. ਸਹਾਇਕ ਟੀਚਰ ਨਰਿੰਦਰ ਸਿੰਘ, ਅਲੀਪੁਰ ਅਰਾਈਆਂ ਸਕੂਲ ਦੇ ਈ.ਟੀ.ਟੀ. ਅਧਿਆਪਕਾ ਅਨੀਤਾ ਅਤੇ ਉਲਾਣਾ ਸਕੂਲ ਦੇ ਪੀ.ਟੀ.ਆਈ. ਅਧਿਆਪਕ ਜਸਵਿੰਦਰ ਸਿੰਘ ਨੂੰ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਜੀਵ ਸ਼ਰਮਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਸ਼ਾਲੂ ਮਹਿਰਾ, ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD