Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਦੇ ਪਿੰਡ ਕਾਰਕੌਰ ਵਿਚ ਲਗਾਇਆ ਸੁਵਿਧਾ ਕੈਂਪ

ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ , 10 Sep 2024

Last updated on: Sep 10, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।

ਇਸ ਕੈਂਪ ਵਿਚ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਕੈਂਪ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। 

ਪ੍ਰਸ਼ਾਸ਼ਨਿਕ ਅਧਿਕਾਰੀ ਵੀ ਬੜੀ ਲਗਨ ਨਾਲ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਅਗਾਊਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। 

ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਕੈਂਪ ਵਿਚ ਪੁੱਜੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।

ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD