Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ : ਵਿਧਾਇਕ ਲਖਬੀਰ ਸਿੰਘ ਰਾਏ

ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਸਮੱਸਿਆਵਾਂ ਦੇ ਫੌਰੀ ਹੱਲ ਲਈ ਸੰਜੀਦਗੀ ਨਾਲ ਕਰ ਰਹੇ ਕੰਮ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 Sep 2024

Last updated on: Sep 10, 2024, 00:00 IST

ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਸਦਕਾ ਹੁਣ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਖੱਜਲ ਖੁਆਰ ਨਹੀਂ ਹੋਣਾ ਪੈ ਰਿਹਾ ਸਗੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਹੱਲੋਤਾਲੀ ਵਿਖੇ "ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਆਪਣੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਦੇ ਰਹਿੰਦੇ ਸਨ ਪ੍ਰੰਤੂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਸੀ ਹੁੰਦਾ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦੇਵੇਗੀ।

ਹਲਕਾ ਵਿਧਾਇਕ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਖਤ ਕਦਮ ਉਠਾਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ 47 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਇੱਕ ਰਿਕਾਰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਜ਼ਰੂਰੀ ਕੰਮ ਉਨ੍ਹਾਂ ਦੇ ਘਰਾਂ ਨੇੜੇ ਹੋ ਸਕਣ। 

ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ ਉਥੇ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਾਰਵਾਈ ਵੀ ਅਰੰਭੀ ਜਾਂਦੀ ਹੈ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਹਰੇਕ ਯੋਗ ਨਾਗਰਿਕ ਤੱਕ ਲਾਭ ਪਹੁੰਚਾਇਆ ਜਾ ਸਕੇ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਮੌਜੂਦਾ ਸਰਕਾਰ ਰੋਜ਼ਾਨਾਂ ਲੋਕਾਂ ਦੀਆਂ ਸਹੂਲਤਾਂ ਨੁੰ ਮੁੱਖ ਰੱਖਕੇ ਫੈਸਲੇ ਕਰ ਰਹੀ ਹੈ ਅਤੇ ਹੁਣ ਸਰਕਾਰ ਵੱਲੋਂ 500 ਗਜ ਤੱਕ ਦੇ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰਾਂ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨਾ ਵੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ।

ਇਸ ਮੌਕੇ ਐਸ.ਡੀ.ਐਮ. ਇਸਮਤ ਵਿਜੈ ਸਿੰਘ, ਤਹਿਸੀਲਦਾਰ ਵਿਸ਼ਾਲ ਵਰਮਾ, ਨਾਇਬ ਤਹਿਸੀਲਦਾਰ ਦਮਨਬੀਰ ਸਿੰਘ, ਗਗਨ ਜਿੰਦਲ, ਜਸਵਿੰਦਰ ਕੁਮਾਰ ਐੱਸ.ਡੀ.ਓ. ਚੌਰਵਾਲਾ, ਬਲਾਕ ਪ੍ਰਧਾਨ ਅਵਤਾਰ ਸਿੰਘ ਸੈਫਲਪੁਰ, ਆਪ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਭਿੰਡਰ, ਚਰਨਜੀਤ ਸਿੰਘ ਹਲੋਤਾਲੀ, ਪਾਲ ਸਿੰਘ, ਸੁਰਜੀਤ ਸਿੰਘ, ਜਸਵੀਰ ਸਿੰਘ ਤਾਣਾ, ਚਮਨ ਕੁਰੈਸੀ, ਰਾਮ ਕਿਸ਼ਨ, ਹਰਪ੍ਰੀਤ ਸਿੰਘ,  ਹਰੀ ਸਿੰਘ, ਰਵਿੰਦਰ ਸਿੰਘ, ਤਰਲੋਚਨ ਸਿੰਘ,, ਭਜਨ ਸਿੰਘ, ਨਾਰੰਗ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ। 

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD