Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ

ਡੀ ਸੀ ਅਤੇ ਐਸ.ਐਸ.ਪੀ ਨੇ ਕੀਤੀ ਐਨ ਜੀ ਓਜ ਨਾਲ ਮੀਟਿੰਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Sep 2024

Last updated on: Sep 10, 2024, 00:00 IST

ਸ਼੍ਰੀ ਰਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਅੱਜ ਆਵਾਜ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕਸ ਲਈ ਹੈ। ਇਸ ਸਬੰਧੀ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਸਮੂਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਬੋਲਿਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੈਰਿਜ ਪੈਲਸ, ਧਾਰਿਮਕ ਸੰਸਥਾ ਜਾਂ ਸੜਕ ਕਿਨਾਰੇ ਲਾਊਡ ਸਪੀਕਰ ਜੇਕਰ ਮਿਥੇ ਸਮੇਂ ਤੋਂ ਬਾਅਦ ਚਲਦਾ ਹੈ ਤਾਂ ਉਸ ਨੂੰ ਜਬਤ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਇਹ ਪ੍ਰਕਰਿਆ ਇੱਕ ਹਫਤੇ ਦੀ ਚੇਤਾਵਨੀ ਤੋਂ ਬਾਅਦ ਜਬਤ ਕਰਨੇ ਸ਼ੁਰੂ ਕੀਤੇ ਜਾਣ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਟੈਂਟ ਮਾਲਕਾਂ  ਨੂੰ  ਹਦਾਇਤ ਕੀਤੀ ਕਿ ਜੇਕਰ ਟੈਂਟ ਦਾ ਸਮਾਨ ਨਜਾਇਜ ਤੌਰ ਤੇ ਸੜਕ ਜਾਂ ਗਲੀ ਵਿੱਚ ਲੱਗਾ ਪਾਇਆ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਿੱਚ ਲੋਕਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਨੂੰ ਸਬੰਧਿਤ ਨਗਰ ਕੌਂਸਲਾਂ ਵੱਲੋਂ ਉਸ ਨੂੰ ਜਬਤ ਕਰ ਲਿਆ ਜਾਵੇਗਾ। ਇਸ ਸਬੰਧੀ ਉਨਾਂ ਸਮੂਹ ਐਸ.ਡੀ.ਐਮ ਨੂੰ  ਕਿਹਾ ਕਿ ਆਵਾਜ ਪ੍ਰਦੂਸ਼ਣ ਨੂੰ ਰੋਕਣ ਲਈ ਲਾਊਡ ਸਪੀਕਰ ਵਾਲਿਆਂ, ਟੈਂਟ ਵਾਲਿਆਂ ਨਾਲ ਅਗਤੇਰੀ ਮੀਟਿੰਗ ਵੀ ਕੀਤੀ ਜਾਵੇ। 

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ ਤੋਂ ਇਲਾਵਾ ਸਮੂਹ ਐਸ.ਡੀ.ਐਮਜ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ।    

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD