Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਹਿੱਤ ਪ੍ਰਚਾਰ ਵੈਨਾਂ ਕੀਤੀਆਂ ਰਵਾਨਾ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Sep 2024

Last updated on: Sep 10, 2024, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ। ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।

ਮੁੱਖ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜੂਦ ਹੁੰਦੇ ਹਨ। ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਉੱਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।

ਇਹ ਵੈਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਜੋਗਰਾਜਬੀਰ ਸਿੰਘ, ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਪੀਡੀ ਸੁਖਚੈਨ ਸਿੰਘ, ਹਾਜਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD