Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਬੰਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 10 Sep 2024

Last updated on: Sep 10, 2024, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇੱਥੇ ਝੋਨੇ ਦੀ ਅਗਲੇ ਦਿਨਾਂ ਵਿੱਚ ਸ਼ੁਰੂ ਹੋਣ ਵਾਲੀ ਵਾਢੀ ਤੋਂ ਬਾਅਦ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰਨ ਲਈ ਕੀਤੀ ਯੋਜਨਾ ਬੰਦੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਿੱਥੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਉੱਥੇ ਹੀ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਤਨਦੇਹੀ ਨਾਲ ਕਾਰਜ ਯੋਜਨਾ ਅਨੁਸਾਰ ਕੰਮ ਸ਼ੁਰੂ ਕਰ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਤਕਨੀਕੀ ਨੁਕਤੇ ਅਤੇ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 6070 ਮਸ਼ੀਨਾਂ ਪਰਾਲੀ ਦੇ ਪ੍ਰਬੰਧ ਲਈ ਉਪਲਬਧ ਹਨ। ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਇਹਨਾਂ ਮਸ਼ੀਨਾਂ ਦੀ ਪਿੰਡ ਵਾਰ ਸੂਚੀ ਤਿਆਰ ਕਰਨ ਅਤੇ ਇਨਾਂ ਦੀ ਮੈਪਿੰਗ ਕਰਨ ਦੀ ਹਦਾਇਤ ਕੀਤੀ। 

ਉਹਨਾਂ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਰਹੇ 23 ਹੋਟ ਸਪੋਟ ਪਿੰਡਾਂ ਤੇ ਵਿਸ਼ੇਸ਼ ਨਜ਼ਰ ਰਹੇਗੀ ਅਤੇ ਇੱਥੇ ਪੂਰੀ ਚੌਕਸੀ ਰੱਖੀ ਜਾਵੇਗੀ। ਉਹਨਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਝੋਨੇ ਦੀ ਵਾਢੀ ਦੇ ਸੀਜਨ ਦੌਰਾਨ ਪਿੰਡਾਂ ਵਿੱਚ ਤੈਨਾਤ ਰਹਿਣਗੀਆਂ ਤਾਂ ਜੋ ਜਿੱਥੇ ਕਿਤੇ ਵੀ ਅੱਗ ਲੱਗਣ ਦੀ ਘਟਨਾ ਵਾਪਰੇ ਤੁਰੰਤ ਉਸ ਨੂੰ ਬੁਝਾਇਆ ਜਾ ਸਕੇ।

ਕਿਸਾਨ ਤੁਰੰਤ ਕਰਨ ਮਸ਼ੀਨਾਂ ਦੀ ਖਰੀਦ

ਜਿਨਾਂ ਕਿਸਾਨਾਂ ਨੇ ਮਸ਼ੀਨਾਂ ਖਰੀਦਣ ਲਈ ਸਬਸਿਡੀ ਲੈਣ ਲਈ ਅਰਜੀ ਦਿੱਤੀ ਸੀ ਅਤੇ ਉਹਨਾਂ ਦੀਆਂ ਅਰਜ਼ੀਆਂ ਪ੍ਰਵਾਨ ਹੋਈਆਂ ਹਨ ਉਹ ਤੁਰੰਤ ਆਪਣੀਆਂ ਮਸ਼ੀਨਾਂ ਦੀ ਖਰੀਦ ਕਰ ਲੈਣ । ਜੇਕਰ ਕੋਈ ਕਿਸਾਨ ਜਿਸ ਨੂੰ ਡਰਾਅ ਰਾਹੀਂ ਮਸ਼ੀਨ ਖਰੀਦਣ ਲਈ ਵਿਭਾਗ ਨੇ ਸਪਲਾਈ ਆਰਡਰ ਜਾਰੀ ਕਰ ਦਿੱਤਾ ਸੀ ਅਤੇ ਜੇਕਰ ਉਹ ਮਸ਼ੀਨ ਨਹੀਂ ਖਰੀਦਦਾ ਤਾਂ ਉਸ ਤੋਂ ਅਗਲੇ ਉਡੀਕ ਸੂਚੀ ਅਨੁਸਾਰ ਕਿਸਾਨਾਂ ਦੇ ਨਾਮ ਸਬਸਿਡੀ ਦੇਣ ਲਈ ਵਿਭਾਗ ਵੱਲੋਂ ਵਿਚਾਰ ਲਏ ਜਾਣਗੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਐਸਡੀਐਮ ਸ੍ਰੀ ਬਲਕਰਨ ਸਿੰਘ ਅਤੇ ਪੰਕਜ ਬਾਂਸਲ, ਜ਼ਿਲਾ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD