Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 10 Sep 2024

Last updated on: Sep 10, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD