Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਬਸੰਤ ਪਾਰਕ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ

Sakshi Sawhney, DC Ludhiana, Ludhiana, Deputy Commissioner Ludhiana, Jagtar Singh Diyalpura, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਲੁਧਿਆਣਾ , 10 Sep 2024

Last updated on: Sep 10, 2024, 00:00 IST

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਸ਼ਹਿਰੀ ਅਤੇ ਪਿੰਡਾਂ ਦੇ ਖੇਤਰ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਥਾਨਕ ਬਸੰਤ ਪਾਰਕ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 

ਇਸ ਮੌਕੇ ਉਹਨਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀ ਵਿਕਾਸ ਹੀਰਾ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਨਗਰ ਨਿਗਮ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।

ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਸਥਾਨਕ ਬਸੰਤ ਪਾਰਕ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ। ਸ੍ਰੀਮਤੀ ਹਰਵਿੰਦਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਦਲਜੀਤ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਰਾਜਿੰਦਰ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀ ਤੇਜਿੰਦਰ ਸਿੰਘ, ਸ੍ਰੀ ਰਜਿੰਦਰ ਕੁਮਾਰ, ਸ੍ਰੀ ਅਰੁਣ ਸ਼ਰਮਾ ਅਤੇ ਸ੍ਰੀ ਗੁਰਮੇਲ ਸਿੰਘ ਵਾਸੀ ਲੁਧਿਆਣਾ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਲੋਕਾਂ ਦੇ ਬਰੂਹਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤੀਆ ਜਾ ਸਕਣ। ਉਸ ਮੰਤਵ ਨਾਲ ਹੀ ਅਸੀਂ ਇੱਥੇ ਪਹੁੰਚੇ ਹਾਂl ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਹਰ ਹਫਤੇ ਵਿਚ ਦੋ ਵਾਰ ਸਰਕਾਰ ਤੁਹਾਡੇ ਦੁਆਰ ਦੇ ਕੈਂਪ ਲਗਾਏ ਜਾਂਦੇ ਹਨ।

ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰ ਮੌਜੂਦ ਰਹਿੰਦੇ ਹਨ l ਉਹਨਾਂ ਕਿਹਾ ਅੱਜ ਮੌਕੇ ਤੇ ਹੀ ਕਈ ਲੋਕਾਂ ਦੀਆਂ ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨਾ ਲਗਾਈਆਂ ਗਈਆਂ ਅਤੇ ਬਹੁਤ ਸਾਰੇ ਲੋਕਾਂ ਨੂੰ ਸਰਕਾਰ ਦੀਆ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ। ਉਹਨਾਂ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਲੋਕਾਂ ਨੂੰ ਉਨ੍ਹਾਂ ਦੇ ਬਰੂਹਾਂ ਤੇ ਹੀ ਪ੍ਰਦਾਨ ਕੀਤੀਆ ਜਾਣ। 

ਉਹਨਾਂ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ਤੇ ਆ ਕੇ ਹੀ ਲੋਕਾਂ ਦੀਆਂ ਮੁਸਕਲਾਂ ਦਾ ਪਤਾ ਲੱਗਦਾ ਹੈ ਤਾਂ ਹੀ ਇਹਨਾਂ ਮੁਸ਼ਕਲਾਂ ਨੂੰ ਸੁਣ ਕੇ ਹੀ ਹੱਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਗਲੇ ਕੈਂਪ ਲਗਾਉਣ ਤੋਂ ਪਹਿਲਾ-ਪਹਿਲਾ ਅਸੀਂ ਪਿਛਲੇ ਕੈਂਪ ਦੀਆਂ ਜਿੰਨੀਆਂ ਵੀ ਸ਼ਿਕਾਇਤਾਂ ਜਾਂ ਸੇਵਾਵਾਂ ਹਲੇ ਪ੍ਰਦਾਨ ਨਹੀਂ ਹੋਈਆਂ ਉਨ੍ਹਾਂ ਨੂੰ ਵੀ ਪ੍ਰਦਾਨ ਕਰ ਸਕੀਏ। 

ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਫੀਸਦੀ ਵਰਤੋਂ ਕੀਤੀ ਜਾ ਸਕੇ।

 

Tags: Sakshi Sawhney , DC Ludhiana , Ludhiana , Deputy Commissioner Ludhiana , Jagtar Singh Diyalpura , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD