Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

Ashok Kumar Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Sep 2024

Last updated on: Sep 10, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।

ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।  ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।  

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ  ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। 

ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

 

Tags: Ashok Kumar Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD