Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਗਾਏ ਬੂਟੇ

ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਕੋਟਕਪੂਰਾ , 11 Sep 2024

Last updated on: Sep 11, 2024, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ। ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਢਿੱਲੋਂ ਕੰਪਲੈਕਸ ਦੇ ਵਿੱਚ ਹੀ 750 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ। ਅਤੇ 51 ਹਜ਼ਾਰ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਰਵਾਇਤੀ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਧੁੰਦਾਂ ਪੈਣ ਤੋਂ ਪਹਿਲਾਂ ਪਹਿਲਾਂ ਇਹ ਟੀਚਾ ਮੁਕੰਮਲ ਕਰ ਲਿਆ ਜਾਵੇਗਾ।

 ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿੰਨੇ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਸਾਂਭ ਸੰਭਾਲ ਵੀ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿ ਹਰੇਕ ਮਨੁੱਖ ਇੱਕ ਰੁੱਖ ਜ਼ਰੂਰ ਲਗਾਵੇ ਅਤੇ ਉਸਦੀ ਸੰਭਾਲ ਵੀ ਕਰੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਨ ਵਿਚ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰੁੱਖਾਂ ਬਿਨਾਂ ਜ਼ਿੰਦਗੀ ਸੰਭਵ ਨਹੀਂ ਹੈ ਤੇ ਸਾਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਿੰਨੇ ਰੁੱਖ ਜ਼ਿਆਦਾ ਹੋਣਗੇ, ਓਨੇ ਹੀ ਮੀਂਹ ਜ਼ਿਆਦਾ ਪੈਣਗੇ। ਜੇਕਰ ਪੰਜਾਬ ਵਿੱਚ ਮੀਂਹ ਜ਼ਿਆਦਾ ਪੈਣਗੇ ਤਾਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ ਗਈ ਹੈ ਜੋ ਕਿ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਹੈ।

ਇਸ ਮੌਕੇ ਡਾ. ਮਨਜੀਤ ਢਿੱਲੋਂ, ਚਮਕੌਰ ਸਿੰਘ ਵਣ ਰੇਂਜ ਅਫ਼ਸਰ ਫ਼ਰੀਦਕੋਟ, ਸਰਬਜੀਤ ਸ਼ਰਮਾ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ, ਅਤੇ ਕਰਮਜੀਤ ਕੌਰ, ਵਣ ਗਾਰਡ, ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋਜੈਕਟ ਇੰਚਾਰਜ ਮਨਤਾਰ ਸਿੰਘ ਮੱਕੜ, ਉਪ ਚੇਅਰਮੈਨ ਬਿੱਟਾ ਗਰੋਵਰ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਦਿਉੜਾ, ਗੁਰਮੀਤ ਸਿੰਘ ਮੀਤਾ, ਤੋਂ ਇਲਾਵਾ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਐਲ.ਡੀ. ਮਹਿਰਾ, ਮੁਖਤਿਆਰ ਸਿੰਘ ਮੱਤਾ, ਸਰਨ ਕੁਮਾਰ, ਹਰਦੀਪ ਸਿੰਘ, ਮਾ.ਕੌਸ਼ਲ ਪ੍ਰਕਾਸ਼, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਆਦਿ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD