Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਭਰ 'ਚੋਂ ਉਰਦੂ ਪ੍ਰੀਖਿਆ 'ਚ ਨੇਹਾ ਮਲਹੋਤਰਾ ਨੇ ਪਹਿਲਾ ਤੇ ਰੁਪਿੰਦਰ ਕੌਰ ਨੇ ਤੀਜਾ ਸਥਾਨ ਕੀਤਾ ਹਾਸਲ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ 'ਚ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 11 Sep 2024

Last updated on: Sep 11, 2024, 00:00 IST

ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ, ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਤੋਂ ਜੂਨ 2024 ਦੇ ਸੈਸ਼ਨ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਤਿੰਨ ਸਥਾਨਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਨੇ ਦੋ ਸਥਾਨ ਹਾਸਲ ਕੀਤੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਇੱਥੋਂ ਦੀਆਂ ਦੋ ਵਿਦਿਆਰਥਣਾਂ ਨੇਹਾ ਮਲਹੋਤਰਾ ਨੇ ਇਸ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। 

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵਿਖੇ ਇਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਰਦੂ ਅਧਿਆਪਕਾ ਸ਼੍ਰੀਮਤੀ ਸਫ਼ੀਨਾ ਖ਼ਾਤੂਨ ਨੇ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸੈਸ਼ਨ ਦੇ ਇਨ੍ਹਾਂ ਛੇ ਮਹੀਨਿਆਂ ਵਿੱਚ ਹਰ ਇੱਕ ਵਿਦਿਆਰਥੀ ਨੂੰ ਉਰਦੂ ਭਾਸ਼ਾ ਦੀ ਮੁਢਲੀ ਜਾਣਕਾਰੀ ਅਤੇ ਨਿਰਧਾਰਤ ਸਿਲੇਬਸ ਦਾ ਬਹੁਤ ਚੰਗੀ ਤਰ੍ਹਾਂ ਅਭਿਆਸ ਕਰਵਾਇਆ ਜਾਵੇ।

ਜ਼ਿਕਰਯੋਗ ਹੈ ਕਿ ਪਹਿਲਾਂ ਵੀ ਲੁਧਿਆਣਾ ਤੋਂ ਉਰਦੂ ਦਾ ਇਹ ਕੋਰਸ ਕਰਨ ਵਾਲੇ ਕਈ ਵਿਦਿਆਰਥੀਆਂ ਦੁਆਰਾ ਉਰਦੂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕੀਤੀ ਗਈ ਹੈ। ਸੈਸ਼ਨ ਵਿੱਚ ਪਾਸ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ, ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਜਿੱਥੇ ਅਨੇਕ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ ਉੱਥੇ ਵਿਭਾਗ ਵੱਲੋਂ ਉਰਦੂ ਭਾਸ਼ਾ ਦੀ ਸਿਖਲਾਈ ਸਬੰਧੀ ਵੀ ਇੱਕ ਕੋਰਸ ਕਰਵਾਇਆ ਜਾਂਦਾ ਹੈ। 

ਛੇ ਮਹੀਨੇ ਦੇ ਉਰਦੂ ਆਮੋਜ਼਼ ਕੋਰਸ ਦੀਆਂ ਕਲਾਸਾਂ ਦਾ ਪ੍ਰਬੰਧ ਭਾਸ਼ਾ ਵਿਭਾਗ ਦੁਆਰਾ ਹਰ ਜ਼ਿਲ੍ਹੇ ਵਿੱਚ ਕੀਤਾ ਜਾਂਦਾ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਇਹ ਕਲਾਸਾਂ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲਗਾਈਆਂ ਜਾਂਦੀਆਂ ਹਨ ਜਿਸ ਵਿੱਚ ਦਾਖਲੇ ਲਈ ਉਮਰ ਦੀ ਕੋਈ ਸੀਮਾ ਨਹੀਂ ਹੈ।

ਇਸ ਮੌਕੇ ਜੂਨੀਅਰ ਸਹਾਇਕ ਸੁਖਦੀਪ ਸਿੰਘ, ਰਾਜੀਵ ਸ਼ਰਮਾ, ਗੁਰਦੇਵ ਸਿੰਘ, ਮਲਕੀਤ ਸਿੰਘ, ਸੰਗੀਤਾ ਝਾਅ ਅਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD