Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਡਿਪਟੀ ਕਮਿਸ਼ਨਰ ਨੇ ਕੀਤੀ ਬੋਰਡ ਦੀ ਪਲੇਠੀ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 11 Sep 2024

Last updated on: Sep 11, 2024, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਕੀਤਾ ਗਿਆ ਹੈ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਵੱਲੋਂ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਐਸ ਐਸ ਪੀ, ਸਿਵਲ ਸਰਜਨ, ਐਸਐਮਓ ਫਾਜ਼ਿਲਕਾ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।

ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰ ਸਮਾਜ ਦਾ ਸ਼ਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ  ਐਮਰਜੈਂਸੀ ਦੀ ਸਥਿਤੀ ਵਿੱਚ, ਹੈਲਥ ਕੇਅਰ ਸਟਾਫ ਨੂੰ ‘112' ਹੈਲਪਲਾਈਨ 'ਤੇ ਡਾਇਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਬੋਰਡ ਦੀ ਮਹੀਨਾਵਾਰ ਮੀਟਿੰਗ ਹੋਵੇਗੀ।

ਇਸ ਮੌਕੇ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁੱਖੀ ਵੱਲੋਂ ਡਾਕਟਰੀ ਅਮਲੇ ਦੀ ਸੁਰੱਖਿਆ ਸਬੰਧੀ ਡਾਕਟਰਾਂ ਨਾਲ ਬੈਠਕ ਵੀ ਕੀਤੀ ਸੀ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ਡਾਇਲ ਕਰਨ ਜਦੋਂ ਉਹ ਆਪਣੇ ਆਪ  ਨੂੰ ਖ਼ਤਰੇ ਵਿੱਚ ਮਹਿਸੂਸ ਕਰਨ। ਐਸ ਪੀ ਨੇ ਸਮੂਹ ਐਸ ਐਮ ਓਜ਼ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਇੱਕ ਵਾਰ ਸੀ ਸੀ ਟੀ ਵੀ ਦੇ ਕੰਮਕਾਜ ਦੀ ਨਿਗਰਾਨੀ ਕਰਦੇ ਰਹਿਣ।

ਇਸ ਮੌਕੇ ਸਿਵਲ ਸਰਜਨ ਡਾ: ਐਰੀਕ, ਉਪ ਜ਼ਿਲ੍ਹਾ ਅਟਾਰਨੀ ਸ੍ਰੀ ਗੁਰਬਾਜ ਸਿੰਘ, ਆਈਐਮਏ ਪ੍ਰਧਾਨ ਡਾ ਨਰਿੰਦਰ ਸੇਠੀ, ਐਸਐਮਓ ਫਾਜ਼ਿਲਕਾ ਡਾ: ਰੋਹਿਤ ਗੋਇਲ, ਪੀਸੀਐਮਐਸ ਸਕੱਤਰ ਡਾ: ਅਰਪਿਤ ਗੁਪਤਾ, ਸੁਖਜਿੰਦਰ ਸਿੰਘ ਪੈਰਾਮੈਡੀਕਲ ਸਟਾਫ ਦੇ ਪ੍ਰਤੀਨਿਧੀ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD