Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਪੱਛਮੀ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਫਿਊਚਰ ਟਾਈਕੂਨਜ਼ ਨੂੰ ਉਤਸਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Sep 2024

Last updated on: Sep 11, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ ਵਿੱਚ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ, ਜੋ ਉਹਨਾਂ ਦੇ ਵਿਚਾਰਾਂ ਅਤੇ ਉੱਦਮਾਂ ਲਈ ਵਿੱਤੀ ਮਦਦ ਦੇ ਮੌਕੇ ਪ੍ਰਦਾਨ ਕਰਦੀ ਹੈ। 

ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਏਜੰਸੀ 'ਸਟਾਰਟਅੱਪ ਪੰਜਾਬ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸੰਭਾਵੀ ਭਾਈਵਾਲਾਂ, ਹਿੱਸੇਦਾਰਾਂ ਅਤੇ ਜਨਤਾ ਨੂੰ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਵਿੱਚ ਸ਼ਾਮਲ ਹੋਣ ਅਤੇ ਉਹਨਾਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਦਾ ਪ੍ਰਸਤਾਵ ਕਰਨ ਲਈ ਸੱਦਾ ਦਿੱਤਾ। 

ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਪ੍ਰਸ਼ਾਸਨ ਇਹਨਾਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ਪੂਰਾ ਸਹਿਯੋਗ ਦੇਵੇਗਾ। ਵਿਧਾਇਕ ਗੋਗੀ ਨੇ ਵੀ ਲੋਕਾਂ ਨੂੰ ਇਸ ਨਿਵੇਕਲੇ ਉਪਰਾਲੇ ਵਿੱਚ ਤਨ-ਮਨ ਨਾਲ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੀ ਸ਼ੁਰੂਆਤ 15 ਅਗਸਤ ਨੂੰ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤੀ ਸੀ।

ਭਾਗੀਦਾਰ www.futuretycoons.in 'ਤੇ ਜਾ ਕੇ ਜਾਂ 16 ਸਤੰਬਰ ਤੱਕ ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਕ ਜਾ ਕੇ ਰਜਿਸਟਰ ਕਰ ਸਕਦੇ ਹਨ। ਇਸ ਉਦੇਸ਼ ਲਈ ਇੱਕ ਸਮਰਪਿਤ ਹੈਲਪਲਾਈਨ - 96464-70777 ਵੀ ਸ਼ੁਰੂ ਕੀਤੀ ਗਈ ਹੈ। ਇਹ ਚੁਣੌਤੀ ਪੰਜ ਮੁੱਖ ਸ਼੍ਰੇਣੀਆਂ ਵਿੱਚ ਲੁਧਿਆਣਾ ਵਿੱਚ ਰਹਿਣ ਵਾਲੇ ਵਿਅਕਤੀਆਂ ਲਈ ਖੁੱਲ੍ਹੀ ਹੈ ਜਿਸ ਵਿੱਚ ਖੁੱਲ੍ਹੀ ਸ਼੍ਰੇਣੀ (ਲੁਧਿਆਣਾ ਦੇ ਸਾਰੇ ਨਿਵਾਸੀਆਂ ਲਈ), ਵਿਦਿਆਰਥੀ/ਨੌਜਵਾਨ ਉੱਦਮੀ ਸ਼੍ਰੇਣੀ (16-25 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ), ਮਹਿਲਾ ਸ਼੍ਰੇਣੀ (ਵਿਸ਼ੇਸ਼ ਤੌਰ ੋਤੇ ਮਹਿਲਾ ਉੱਦਮੀਆਂ ਲਈ), ਦਿਵਿਆਂਗ ਸ੍ਰੇਣੀ (ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ) ਅਤੇ ਸਸਟੇਨੇਬਲ ਐਗਰੀਕਲਚਰੇਫੂਡ ਟੈਕਨਾਲੋਜੀ ਸ਼੍ਰੇਣੀ (ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ), ਅਗਲੇ ਪੜਾਵਾਂ ਲਈ ਸ਼ਾਰਟਲਿਸਟ ਕੀਤੇ ਭਾਗੀਦਾਰਾਂ ਨੂੰ ਤਿਆਰ ਕਰਨ ਹਿੱਤ ਇੱਕ ਉੱਦਮੀ ਸੰਮੇਲਨ ਅਤੇ ਬੂਟ ਕੈਂਪ ਵੀ ਆਯੋਜਿਤ ਕੀਤਾ ਜਾਵੇਗਾ।

ਸ਼ਾਰਟਲਿਸਟ ਕੀਤੇ ਭਾਗੀਦਾਰ ਫਿਰ ਜੂਰੀ ਪੈਨਲਿਸਟਾਂ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕਰਨਗੇ ਜਿਸ ਵਿੱਚ ਉਦਯੋਗ ਮਾਹਰ, ਵਿੱਤੀ ਮਾਹਰ ਅਤੇ ਅਕਾਦਮੀਸ਼ੀਅਨ ਸ਼ਾਮਲ ਹੋਣਗੇ। ਜਿਊਰੀ ਰਾਊਂਡ ਦਾ ਆਯੋਜਨ 4 ਅਕਤੂਬਰ, 2024 ਨੂੰ ਹੋਵੇਗਾ। ਜਿਊਰੀ ਰਾਉਂਡ ਵਿੱਚ ਚੁਣੇ ਗਏ ਲੋਕਾਂ ਨੂੰ ਫਿਰ 7 ਤੋਂ 11 ਅਕਤੂਬਰ, 2024 ਤੱਕ ਪੰਜ ਦਿਨਾਂ ਦੇ ਸਲਾਹਕਾਰ ਪ੍ਰੋਗਰਾਮ ਵਿੱਚ ਸਲਾਹ ਦਿੱਤੀ ਜਾਵੇਗੀ। ਗ੍ਰੈਂਡ ਫਿਨਾਲੇ 15 ਅਕਤੂਬਰ, 2024 ਨੂੰ ਡਾ. ਮਨਮੋਹਨ ਸਿੰਘ ਆਡੀਟੋਰੀਅਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ।

ਹਰੇਕ ਵਰਗ ਦੇ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ, ਪਹਿਲੇ ਸਥਾਨ ਲਈ 30,000 ਰੁਪਏ, ਦੂਜੇ ਲਈ 20,000 ਰੁਪਏ ਅਤੇ ਤੀਜੇ ਲਈ 10,000 ਰੁਪਏ। ਇਸ ਤੋਂ ਇਲਾਵਾ, ਸੀਸੂੂ, ਇਨੋਵੇਸ਼ਨ ਮਿਸ਼ਨ, ਪੰਜਾਬ ਅਤੇ ਲੁਧਿਆਣਾ ਏਂਜਲ ਨੈੱਟਵਰਕ ਦੁਆਰਾ ਸੀਡ ਕੈਪੀਟਲੇਐਂਜਲ ਨਿਵੇਸ਼ਾਂ ਵਜੋਂ ਕੁੱਲ 13।10 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਵਚਨਬੱਧ ਕੀਤੀ ਜਾ ਚੁੱਕੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਗੀਦਾਰਾਂ ਦੀ ਜ਼ਰੂਰੀ ਫੰਡਿੰਗ ਤੱਕ ਪਹੁੰਚ ਹੋਵੇ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD