Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਡੀ.ਸੀ.ਰਾਜੇਸ਼ ਧੀਮਾਨ

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 11 Sep 2024

Last updated on: Sep 11, 2024, 00:00 IST

12 ਸਤੰਬਰ 2024 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

 ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਜੰਗ 1897 ਦੇ ਸਿੱਖ ਸੂਰਬੀਰ  ਸ਼ਹੀਦਾਂ ਦੀ ਯਾਦ ਵਿੱਚ ਵਿਲੱਖਣ ਕਿਸਮ ਦਾ "ਸਾਰਾਗੜ੍ਹੀ ਵਾਰ ਮੈਮੋਰੀਅਲ" ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ 12 ਸਤੰਬਰ 2024 ਨੂੰ ਸਾਰਾਗੜ੍ਹੀ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਜਾਵੇਗਾ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਅਧੀਨ ਹੋਣ ਵਾਲੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਵੱਖ-ਵੱਖ ਸਥਾਨਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਵਜਾਈ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿੱਧੀ ਕੁਮੂਦ ਬਾਮਬਾ, ਐਸ.ਡੀ.ਐਮ ਫਿਰੋਜ਼ਪੁਰ ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਸੂਰਜ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD