Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ- ਘਨਸ਼ਾਮ ਥੋਰੀ

ਪਰਾਲੀ ਦੀ ਅੱਗ ਲਈ ਇਲਾਕੇ ਦਾ ਥਾਣਾ ਮੁਖੀ ਹੋਵੇਗਾ ਜਿੰਮੇਵਾਰ- ਐਸਐਸਪੀ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Sep 2024

Last updated on: Sep 11, 2024, 00:00 IST

ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਸਾਰੇ ਐਸ ਡੀ ਐਮ, ਤਹਿਸੀਲਦਾਰਾਂ, ਖੇਤੀਬਾੜੀ ਅਧਿਕਾਰੀਆਂ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ, ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੁਖੀਆਂ ਅਤੇ ਬਲਾਕ ਡਿਵੈਲਪਮੈਂਟ ਪੰਚਾਇਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  

ਉਹਨਾਂ ਨੇ ਸਪਸ਼ਟ ਕੀਤਾ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ਉੱਤੇ ਰਤੀ ਭਰ ਵੀ ਕੁੱਤਾਹੀ ਦੀ ਗੁੰਜਾਇਸ਼ ਨਹੀਂ ਹੈ, ਸੋ ਸਾਰੇ ਅਧਿਕਾਰੀ ਅਤੇ ਕਰਮਚਾਰੀ ਜਿਨਾਂ ਦੀ ਡਿਊਟੀ ਇਸ ਕੰਮ ਲਈ ਲਗਾਈ ਗਈ ਹੈ, ਉਹ ਅਗਲੇ ਦੋ ਮਹੀਨੇ ਖੇਤਾਂ ਵਿੱਚ ਹੀ ਸਰਗਰਮ ਰਹਿਣ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਝੋਨੇ ਦੀ ਕਟਾਈ ਸਭ ਤੋਂ ਪਹਿਲਾਂ ਸ਼ੁਰੂ ਹੁੰਦੀ ਹੈ, ਜਿਸ ਕਾਰਨ ਇੱਥੇ ਅੱਗ ਲੱਗਣ ਦੀਆਂ ਘਟਨਾਵਾਂ ਵੀ ਪੰਜਾਬ ਭਰ ਵਿੱਚ ਸਭ ਤੋਂ ਪਹਿਲਾਂ ਸ਼ੁਰੂ ਹੋ ਜਾਂਦੀਆਂ ਹਨ। 

ਜੇਕਰ ਅਸੀਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਹ ਵਰਤਾਰਾ ਰੋਕ ਲਈਏ ਤਾਂ ਸਮੁੱਚੇ ਪੰਜਾਬ ਵਿੱਚ ਇਸ ਦਾ ਹਾਂ ਪੱਖੀ ਸੰਦੇਸ਼ ਜਾਵੇਗਾ । ਉਹਨਾਂ ਐਸਡੀਐਮ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਸਾਲ ਦਾ ਡਾਟਾ ਵੇਖ ਕੇ ਜਿਨਾਂ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਵੱਧ ਘਟਨਾਵਾਂ ਹੋਈਆਂ ਹਨ ਉਹਨਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨਾਲ ਮੀਟਿੰਗਾਂ ਕਰਨ। ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਵੇਲੇ ਪਰਾਲੀ ਦੀ ਸੰਭਾਲ ਲਈ ਸਾਡੇ ਕੋਲ ਬੇਲਰਾਂ ਦੀ ਗਿਣਤੀ ਬਹੁਤ  ਹੈ ਸੋ ਕਿਸੇ ਵੀ ਕਿਸਾਨ ਨੂੰ ਪਰਾਲੀ ਵੇਲੇ ਬੇਲਰ ਲੈ ਕੇ ਦੇ ਸਕਦੇ ਹੋ।

ਉਹਨਾਂ ਦੱਸਿਆ ਕਿ ਐਸ ਡੀ ਐਮ ਦੇ ਨਾਲ ਤਹਿਸੀਲਦਾਰ ਕਲਸਟਰ ਅਧਿਕਾਰੀ ਲਗਾਏ ਗਏ ਹਨ ਅਤੇ ਫਿਰ ਹਰੇਕ ਪਿੰਡ ਉੱਤੇ ਪਟਵਾਰੀ ਜਾਂ ਹੋਰ ਵਿਭਾਗਾਂ ਦੇ ਅਧਿਕਾਰੀ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਮ ਕਰਨਗੇ। ਇਸ ਮੌਕੇ ਥਾਣਾ ਮੁਖੀਆਂ ਨੂੰ ਸੰਬੋਧਨ ਕਰਦੇ ਜਿਲਾ ਪੁਲਿਸ ਮੁਖੀ ਸਰਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਆਦੇਸ਼ਾਂ ਵਿੱਚ ਅੱਗ ਲੱਗਣ ਵਾਲੇ ਇਲਾਕੇ ਦੇ ਥਾਣਾ ਮੁਖੀ ਨੂੰ ਇਸ ਲਈ ਜਿੰਮੇਵਾਰ ਕਰਾਰ ਦਿੱਤਾ ਹੈ, ਸੋ ਸਾਰੇ ਥਾਣਾ ਮੁਖੀ ਪਰਾਲੀ ਦੀ ਅੱਗ ਨੂੰ ਗੰਭੀਰਤਾ ਨਾਲ ਲੈਣ। 

ਉਹਨਾਂ ਕਿਹਾ ਕਿ ਫਿਲਹਾਲ ਸਾਰੇ ਥਾਣਾ ਮੁਖੀ ਅਤੇ ਡੀਐਸਪੀ ਆਪਣੇ ਇਲਾਕੇ ਵਿੱਚ ਕਿਸਾਨ ਅਤੇ ਕਿਸਾਨ ਯੂਨੀਅਨ ਨਾਲ ਇਸ ਬਾਬਤ ਮੀਟਿੰਗਾਂ ਕਰਕੇ ਸੁਪਰੀਮ ਕੋਰਟ ਅਤੇ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦੇਣ ਤਾਂ ਜੋ ਭਵਿੱਖ ਵਿੱਚ ਕੋਈ ਸਮੱਸਿਆ ਨਾ ਆਵੇ। ਜੇਕਰ ਫਿਰ ਵੀ ਕੋਈ ਅੱਗ ਲਗਾਉਂਦਾ ਹੈ ਤਾਂ ਐਫਆਈਆਰ ਦਰਜ ਕੀਤੀ ਜਾਵੇ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD