Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਘਨਸ਼ਾਮ ਥੋਰੀ

ਜਿਲ੍ਹੇ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Sep 2024

Last updated on: Sep 11, 2024, 00:00 IST

ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2024 ਪ੍ਰੀਖਿਆਵਾਂ ਦੇ ਦਸਵੀਂ ਅਤੇ ਬਾਹਰਵੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕਰਨ ਸਮੇਂ ਕੀਤਾ। 

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋ ਜਿਲੇ ਵਿੱਚ ਦਸਵੀ ਸ਼੍ਰੇਣੀ ਦੇ 40 ਵਿਦਿਆਰਥੀਆਂ ਅਤੇ ਬਾਹਰਵੀ ਸ਼੍ਰੇਣੀ ਦੇ 41 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਤਾਂ ਜੀਵਨ ਵਿੱਚ ਕੋਈ ਨਾ ਕੋਈ ਉੱਚੇ ਅਹੁਦੇ ਤੇ ਜਰੂਰ ਪਹੁੰਚਣਾ ਚਾਹੀਦਾ ਹੈ ਅਤੇ ਜੀਵਨ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਇੱਕ ਛਾਪ ਛੱਡਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਅੱਜ ਦੇ ਬੱਚੇ  ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ  ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ। 

ਉਨਾਂ ਆਪਣੀ ਪੜ੍ਹਾਈ ਦੇ ਤਜ਼ਰਬੇ ਦਸੱਦਿਆਂ ਬੱਚਿਆਂ ਨੂੰ ਨਿਸ਼ਾਨਾ ਮਿੱਥ ਕੇ ਅੱਗੇ ਵੱਧਣ ਦਾ ਸੱਦਾ ਦਿੰਦਿਆਂ ਕਿਹਾ ਕਿ  ਮਿਹਨਤ ਨਾਲ ਬੱਚੇ ਮਨਚਾਹਾ ਟੀਚਾ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅਵੱਲ ਆ ਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ। 

ਇਸ ਮੌਕੇ ਤੇ ਜਿਲਾ੍ਹ ਸਿੱਖਿਆ ਅਫਸਰ (ਸੈ:ਸਿ:) ਸ੍ਰ. ਹਰਭਗਵੰਤ ਸਿੰਘ, ਜਿਲਾ ਸਿੱਖਿਆ ਅਫਸਰ (ਐ:ਸਿ:) ਸ੍ਰ. ਕੰਵਲਜੀਤ ਸਿੰਘ, ਉਪ ਜਿਲਾ੍ਹ ਸਿੱਖਿਆ ਅਫਸਰ (ਸੈ:ਸਿ:) ਸ਼੍ਰੀ ਰਾਜੇਸ਼ ਖੰਨਾ,ਪ੍ਰਿੰਸੀਪਲ ਸ੍ਰ.ਹਰਪ੍ਰੀਤਪਾਲ ਸਿੰਘ, ਸ਼੍ਰੀ ਆਸ਼ੂ ਵਿਸ਼ਾਲ ਸਪੋਰਟਸ ਕੋ-ਆਰਡੀਨੇਟਰ, ਸ਼੍ਰੀ ਰਾਜਦੀਪ ਸਿੰਘ ਸਟੈਨੋ , ਸ਼੍ਰੀਮਤੀ ਮਨਜੀਤ ਕੌਰ ਜੂਨੀਅਰ ਸਹਾਇਕ, ਸ਼੍ਰੀਮਤੀ ਸਪਨਾ ਕਲਰਕ, ਸ਼੍ਰੀ ਸੰਜੇ, ਸ਼੍ਰੀ ਜਗਦੀਪਕ, ਸ੍ਰੀ ਸਰਬਜੀਤ ਸਿੰਘ ਵੀ ਹਾਜਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD