Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 11 Sep 2024

Last updated on: Sep 11, 2024, 00:00 IST

ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਇਨਕਲਾਬ ਫੈਸਟੀਵਲ ਦੇ ਰੂਪ ਵਿਚ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਇਨਕਲਾਬ ਫੈਸਟੀਵਲ ਦੌਰਾਨ ਦੋ ਦਿਨਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਵਿਚ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਇਸ ਦੌਰਾਨ ਉਨਾਂ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਇਨ੍ਹਾਂ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। 

ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD