Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀ ਸੋਸ਼ਲ ਮੀਡੀਆ ਤੋਂ ਦੂਰ ਰਹਿਕੇ ਪੜ੍ਹਾਈ ਤੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ - ਸ਼ੌਕਤ ਅਹਿਮਦ ਪਰੇ

ਲੋਕ ਸਭਾ ਚੋਣਾਂ ਦੌਰਾਨ ਵੈਬ ਕਾਸਟਿੰਗ ਰਾਹੀਂ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ ਵਾਲੇ ਵਿਦਿਆਰਥੀਆਂ ਦਾ ਡੀ.ਸੀ. ਵੱਲੋਂ ਸਨਮਾਨ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 11 Sep 2024

Last updated on: Sep 11, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਉਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਲੋਕ ਸਭਾ ਚੋਣਾਂ 'ਚ ਵੈਬ ਕਾਸਟਿੰਗ ਕੰਟਰੋਲ ਰੂਮ 'ਚ ਡਿਊਟੀ ਨਿਭਾਈ ਸੀ। ਇਸ ਮੌਕੇ ਡੀ.ਸੀ. ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੇ ਜਿਸ ਤਰ੍ਹਾਂ ਲੋਕ ਸਭਾ ਚੋਣਾਂ 'ਚ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਕੇ ਨਵਾਂ ਤਜਰਬਾ ਹਾਸਲ ਕੀਤਾ ਸੀ, ਉਸੇ ਤਰ੍ਹਾਂ ਹੀ ਆਪਣੇ ਭਵਿੱਖ ਨੂੰ ਸੰਵਾਰਨ ਲਈ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਪੂਰੀ ਤਨਦੇਹੀ ਨਾਲ ਉਚੇਰੀ ਸਿੱਖਿਆ ਹਾਸਲ ਕਰਕੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ।

ਜਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਈਆਂ ਵੋਟਾਂ ਦੌਰਾਨ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਕਰਵਾਈ ਗਈ ਵੈਬਕਾਸਟਿੰਗ ਦੀ ਨਜ਼ਰਸਾਨੀ ਲਈ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ ਕਿ ਉਹ ਸੋਸ਼ਲ ਮੀਡੀਆ ਤੋਂ ਦੂਰ ਰਹਿਕੇ ਪੜ੍ਹਾਈ ਅਤੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਕਿਸੇ ਸ਼ੋਸੇਬਾਜੀ ਵਿੱਚ ਨਾ ਪੈਣ। 

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜੇਕਰ ਪਰਿਵਾਰ, ਨਿਜੀ ਜਾਂ ਸਕੂਲ ਦੀ ਕੋਈ ਸਮੱਸਿਆ ਹੈ, ਤਾਂ ਉਹ ਬਿਨ੍ਹਾਂ ਕਿਸੇ ਝਿਜਕ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਐਸ.ਐਮ. ਸੁਖਮੰਦਰ ਸਿੰਘ, ਸਕੂਲ ਦੇ ਮੈਥ ਅਧਿਆਪਕ ਮਨਦੀਪ ਕੌਰ ਤੇ ਹਿੰਦੀ ਅਧਿਆਪਕ ਪਰਮਜੀਤ ਕੌਰ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD